ਦਿੱਲੀ ‘ਚ ਟਰੈਕਟਰ ਸਾੜਨ ਦੇ ਮਾਮਲੇ ‘ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੇ ਦਿੱਤੀ ਗ੍ਰਿਫ਼ਤਾਰੀ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਵਿੱਚ ਇੰਡੀਆ ਗੇਟ ਨੇੜੇ ਟਰੈਕਟਰ ਫੂਕੇ ਜਾਣ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਆਪਣੀ ਗ੍ਰਿਫਤਾਰੀ ਦਿੱਤੀ ਹੈ। ਬਰਿੰਦਰ ਸਿੰਘ ਢਿੱਲੋਂ ਦੇ ਨਾਲ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਬੰਟੀ ਸ਼ੈਲਕੇ, ਰਾਸ਼ਟਰੀ ਜਨਰਲ ਸਕੱਤਰ ਹਰੀਸ ਪਵਾਰ, ਰਾਸ਼ਟਰੀ ਜਨਰਲ ਸਕੱਤਰ ਅਬਰਾਹਮ ਰਾਏ ਨੇ ਤਿਲਕ ਨਗਰ ਥਾਣਾ ਦਿੱਲੀ ਵਿੱਚ ਗ੍ਰਿਫ਼ਤਾਰੀ ਦਿੱਤੀ।

ਬੀਤੇ ਦਿਨੀਂ ਇੰਡੀਆ ਗੇਟ ਨੇੜੇ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਖੇਤੀ ਐਕਟਾਂ ਖਿਲਾਫ਼ ਸਵੇਰੇ ਸਵਾ 7 ਵਜੇ ਦੇ ਕਰੀਬ ਟਰੈਕਟਰ ਸਾੜ ਕੇ ਵਿਰੋਧ ਕੀਤਾ ਸੀ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਸੀ। ਦਿੱਲੀ ਪੁਲੀਸ ਨੇ 5 ਯੂਥ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ ਸੀ।

ਟਰੈਕਟਰ ਸਾੜੇ ਜਾਣ ਦੀ ਘਟਨਾ ਨਾਲ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ। ਕਿਉਂਕਿ ਇੰਡੀਆ ਗੇਟ ਨੇੜੇ ਟਰੈਕਟਰ ਲੈ ਕੇ ਪਹੁੰਚਣਾ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਦੀ ਵੱਡੀ ਕੁਤਾਹੀ ਮੰਨੀ ਜਾ ਰਹੀ ਹੈ।

Share this Article
Leave a comment