ਓਮੀਕਰੋਨ ਦਾ ਖ਼ਤਰਾ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਲਗਵਾਈ ‘ਬੂਸਟਰ ਡੋਜ਼’

TeamGlobalPunjab
1 Min Read

ਲੰਦਨ : ‘ਓਮੀਕਰੋਨ’ ਵੈਰੀਏਂਟ ਦੇ ਖਤਰੇ ਨੇ ਅਨੇਕਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਫ਼ਿਕਰਾਂ ਵਿੱਚ ਪਾ ਦਿੱਤਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਵੈਕਸੀਨ ਦੀ ਤੀਜੀ ‘ਬੂਸਟਰ’ ਡੋਜ਼ ਦਿੱਤੀ ਜਾ ਰਹੀ ਹੈ।

ਓਮੀਕਰੋਨ ਦੇ ਵਧਦੇ ਖ਼ਤਰੇ ਵਿਚਕਾਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਵੈਕਸੀਨ ਦੀ ਬੂਸਟਰ ਡੋਜ਼ ਲਈ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਟਵਿਟਰ ਅਕਾਊਂਟ ਰਾਹੀਂ ਦਿੱਤੀ ਹੈ। ਬੋਰਿਸ ਨੇ ਵੀਡੀਓ ਸ਼ੇਅਰ ਕੀਤਾ, ਜਿਸ ‘ਚ ਉਹ ਬੂਸਟਰ ਡੋਜ਼ ਲੈਂਦੇ ਹੋਏ ਨਜ਼ਰ ਆ ਰਹੇ ਹਨ।

 

ਬੋਰਿਸ ਨੇ ਕਿਹਾ,’ਤੁਹਾਨੂੰ ਸਾਰਿਆਂ ਨੂੰ ਆਪਣੀ ਵਾਰੀ ਤੋਂ ਬਾਅਦ ਬੂਸਟਰ ਖੁਰਾਕ ਲੈਣੀ ਚਾਹੀਦੀ ਹੈ। ਸਾਨੂੰ ਵਾਇਰਸ ਨੂੰ ਦੂਜਾ ਮੌਕਾ ਨਹੀਂ ਦੇਣਾ ਚਾਹੀਦਾ।’

ਬ੍ਰਿਟੇਨ ‘ਚ ਕੋਰੋਨਾ ਦੇ ਰਿਕਾਰਡ ਨਵੇਂ ਮਾਮਲੇ ਸਾਹਮਣੇ ਆਏ ਹਨ, ਇਸੇ ਦੇ ਚਲਦਿਆਂ ਬ੍ਰਿਟੇਨ ਸਰਕਾਰ ਨੇ 1.14 ਕਰੋੜ ਵਾਧੂ ਖੁਰਾਕਾਂ ਖਰੀਦੀਆਂ ਹਨ।

- Advertisement -

ਪਿਛਲੇ 24 ਘੰਟਿਆਂ ਦੌਰਾਨ ਬ੍ਰਿਟੇਨ ‘ਚ 53945 ਮਾਮਲੇ ਦਰਜ ਕੀਤੇ ਗਏ ਹਨ। ਇਹ ਸੰਖਿਆ 17 ਜੁਲਾਈ ਤੋਂ ਬਾਅਦ ਸਭ ਤੋਂ ਵੱਧ ਹੈ। ਬ੍ਰਿਟੇਨ ਵਿੱਚ ਵੀ 141 ਲੋਕਾਂ ਦੀ ਮੌਤ ਦਰਜ ਕੀਤੀ ਗਈ।

ਓਮੀਕਰੋਨ ਤੋਂ ਬਚਾਅ ਲਈ ਬ੍ਰਿਟੇਨ ਸਰਕਾਰ ਵੱਲੋਂ ਵੈਕਸੀਨ ਲਗਵਾ ਚੁੱਕੇ ਲੋਕਾਂ ਨੂੰ ਵੀ ਬੂਸਟਰ ਡੋਜ਼ ਲੈਣ ਲਈ ਕਿਹਾ ਹੈ ।

Share this Article
Leave a comment