ਅਰੁਣ ਜੇਤਲੀ ਤੇ ਸੁਸ਼ਮਾ ਸਵਰਾਜ ਤੋਂ ਬਾਅਦ ਹੁਣ ਮੋਦੀ ਦਾ ਨੰਬਰ: ਬ੍ਰਿਟਿਸ਼ ਐੱਮ.ਪੀ.

TeamGlobalPunjab
2 Min Read

ਲੰਡਨ : ਬ੍ਰਿਟਿਸ਼ ਸੰਸਦ ਦੇ ਉੱਚ ਸਦਨ ਹਾਊਸ ਆਫ ਲਾਰਡ ਵਿਚ ਜ਼ਿੰਦਗੀ ਭਰ ਲਈ ਨਿਯੁਕਤ ਕੀਤੇ ਗਏ ਪਹਿਲੇ ਮੁਸਲਿਮ ਸੰਸਦ ਮੈਂਬਰ ਲਾਰਡ ਨਜ਼ੀਰ ਅਹਿਮਦ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ‘ਤੇ ਵਿ‍ਵਾਦਿਤ ਟਿੱਪਣੀ ਕੀਤੀ ਹੈ। ਅਹਿਮਦ ਨੇ ਸਾਬਕਾ ਵਿੱਤ‍ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ ਤੋਂ ਬਾਅਦ ਟਵੀਟ ਕੀਤਾ ਸੀ ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਆ ਗਏ।

ਨਜ਼ੀਰ ਅਹਿਮਦ ਨੇ ਟਵੀਟ ‘ਚ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ, ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਮੱਧ ਪ੍ਰਦੇਸ਼ ਦੇ ਸਾਬਕਾ ਸੀ.ਐਮ. ਬਾਬੂ ਲਾਲ ਗੌਰ, ਗੋਆ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਪਰੀਕਰ ਦੀ ਇਕ ਸਾਲ ਅੰਦਰ ਮੌਤ ਹੋ ਗਈ ਤੇ ਹੁਣ ਅਗਲਾ ਨੰਬਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈ।

https://twitter.com/nazir_lord/status/1165925619194048513

ਵਿਵਾਦਤ ਟਵੀਟ ਕਰਨ ਤੋਂ ਬਾਅਦ ਨਜ਼ੀਰ ਅਹਿਮਦ ਯੂਜ਼ਰਸ ਦੇ ਨਿਸ਼ਾਨੇ ‘ਤੇ ਆ ਗਏ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਕਾਫੀ ਆਲੋਚਨਾ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ‘ਚ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਦੇ ਸੰਸਦ ਹੋਣ ‘ਤੇ ਵੀ ਸਵਾਲੀਆ ਨਿਸ਼ਾਨ ਲਗਾਇਆ। ਹਾਲਾਂਕਿ ਨਜੀਰ ਨੇ ਆਪਣਾ ਉਹ ਟਵੀਟ ਡਿਲੀਟ ਕਰ ਦਿੱਤਾ ਪਰ ਉਨ੍ਹਾਂ ਦੇ ਡਿਲੀਟ ਕਰਨ ਤੋਂ ਪਹਿਲਾਂ ਇਸ ‘ਤੇ ਬਵਾਲ ਹੋ ਚੁੱਕਿਆ ਸੀ।

- Advertisement -

ਇੱਥੇ ਤੁਹਾਨੂੰ ਦੱਸ ਦਈਏ ਕਿ ਬੀਜੇਪੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਬੀਤੇ ਸ਼ਨੀਵਾਰ ਦੁਪਹਿਰ 12:07 ਵਜੇ ਦਿੱਲੀ ਸਥਿਤ ਏਮਜ਼ ਵਿਖੇ ਦਿਹਾਂਤ ਹੋ ਗਿਆ। 66 ਸਾਲ ਦੇ ਜੇਤਲੀ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਨੂੰ 9 ਅਗਸਤ ਨੂੰ ਏਮਸ ਵਿਖੇ ਦਾਖਲ ਕਰਵਾਇਆ ਗਿਆ ਸੀ। ਜੇਤਲੀ ਦੇ ਦਿਹਾਂਤ ਮਗਰੋਂ ਬੀ.ਜੇ.ਪੀ. ਸਣੇ ਹੋਰ ਵਿਰੋਧੀ ਨੇਤਾਵਾਂ ਨੇ ਦੁੱਖ ਜਤਾਇਆ। ਆਪਣੀ ਖਰਾਬ ਸਿਹਤ ਕਾਰਨ ਉਨ੍ਹਾਂ ਨੇ ਖੁਦ ਨੂੰ ਰਾਜਨੀਤੀ ਤੋਂ ਦੂਰ ਕਰ ਲਿਆ ਸੀ।

Share this Article
Leave a comment