NIA ਵੱਲੋਂ ਕਿਸਾਨਾਂ ਨੂੰ ਭੇਜੇ ਸੰਮਨ ਦਾ ਯੂਕੇ ਦੀ ਸੰਸਦ ‘ਚ ਵਿਰੋਧ

TeamGlobalPunjab
2 Min Read

ਲੰਦਨ: ਬਰਤਾਨੀਆ ਦੇ ਪਹਿਲੇ ਸਿੱਖ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ‘ਚ ਸ਼ਾਮਲ ਕਿਸਾਨਾਂ ਨੂੰ NIA ਵੱਲੋਂ ਨੋਟਿਸ ਜਾਰੀ ਕਰਨ ਦਾ ਮੁੱਦਾ ਹਾਊਸ ਆਫ ਕਾਮਨਜ਼ ‘ਚ ਚੁੱਕਿਆ। ਢੇਸੀ ਨੇ ਵਿਦੇਸ਼ ਮੰਤਰੀ ਨੂੰ ਸਵਾਲ ਕੀਤਾ ਕਿ ਹਾਊਸ ਆਫ ਕਾਮਨਜ਼ ਦੇ 100 ਤੋਂ ਜ਼ਿਆਦਾ ਮੈਂਬਰ ਕਿਸਾਨੀ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਪਹਿਲਾਂ ਹੀ ਦਸਤਖ਼ਤ ਪੱਤਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਦੇ ਚੁੱਕੇ ਹਨ, ਜਿਨ੍ਹਾਂ ਦੇ ਜਵਾਬ ਦੀ ਉਨ੍ਹਾਂ ਨੂੰ ਉਡੀਕ ਹੈ।

ਤਨਮਨਜੀਤ ਢੇਸੀ ਨੇ ਕਿਹਾ ਕਿ NIA ਦੇ ਅਧਿਕਾਰੀਆਂ ਵੱਲੋਂ ਡਰਾਉਣ ਦੀਆਂ ਖਤਰਨਾਕ ਰਿਪੋਰਟਾਂ ਸੁਣਨਾ ਬਹੁਤ ਹੀ ਚਿੰਤਾਜਨਕ ਹੈ, ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਅੰਦੋਲਨ ਕਰ ਰਹੇ ਹਨ ਫਿਰ ਵੀ ਯੂਨੀਅਨ ਦੇ ਆਗੂਆਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਨੂੰ ਨੋਟਿਸ ਜਾਰੀ ਕਰਨਾ ਕਈ ਸਵਾਲ ਖੜੇ ਕਰ ਰਿਹਾ ਹੈ।

ਭਾਰਤ ਦੇ ਕਿਸਾਨ ਖੇਤੀ ਕਾਨੂੰਨ ਖਿਲਾਫ਼ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਜਦ ਕਿਸਾਨ ਨੂੰ ਇਹ ਕਾਨੂੰਨ ਮਨਜ਼ੂਰ ਨਹੀਂ ਫਿਰ ਇੱਕ ਵਾਰ ਭਾਰਤ ਦੀ ਸਰਕਾਰ ਨੂੰ ਇਸ ਉਪਰ ਵਿਚਾਰ ਚਰਚਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਢੇਸੀ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨਾ ਸੀ ਤਾਂ ਕਿਸਾਨਾਂ ਨੂੰ ਰੋਕਣ ਦੇ ਲਈ ਪਾਣੀ ਦੀਆਂ ਬੌਛਾੜਾਂ ਕੀਤੀਆਂ ਗਈਆਂ, ਅਥਰੂ ਗੈਸ ਦੇ ਗੋਲੇ ਦਾਗੇ ਗਏ, ਇੱਥੋ ਤਕ ਕਿ ਟਰੈਕਟਰਾਂ ਟਰਾਲੀਆਂ ਨੂੰ ਰੋਕਣ ਲਈ ਸੜਕਾਂ ਨੂੰ ਪੁੱਟ ਦਿੱਤਾ ਗਿਆ। ਇੰਗਲੈਂਡ ਦੇ ਵਿਦੇਸ਼ ਮੰਤਰੀ ਨੇ ਢੇਸੀ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਉਨ੍ਹਾਂ ਦਸੰਬਰ ਵਿੱਚ ਆਪਣੇ ਹਮਰੁਤਬਾ ਕੇਂਦਰੀ ਮੰਤਰੀ ਜੈ ਸ਼ੰਕਰ ਨਾਲ ਮੀਟਿੰਗ ਕੀਤੀ ਸੀ ਉਦੋਂ ਕਿਸਾਨਾਂ ਦੇ ਅੰਦੋਲਨ ਬਾਰੇ ਚਰਚਾ ਕੀਤੀ ਸੀ।

Share this Article
Leave a comment