ਅੰਮ੍ਰਿਤਸਰ ‘ਚ BSF ਨੇ ਪਾਕਿਸਤਾਨ ਡਰੋਨ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਜ਼ਬਤ

Rajneet Kaur
2 Min Read

ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ।  ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਡਰੋਨ ਨੂੰ ਢੇਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ।  ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਮਿਲੀ ਹੈ।  ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

ਮਿਲੀ ਜਾਣਕਾਰੀ ਅਨੁਸਾਰ BSF ਦੇ ਜਵਾਨਾਂ ਨੂੰ ਇਹ ਸਫਲਤਾ ਅੰਮ੍ਰਿਤਸਰ ਦੀ ਅੰਤਰਰਾਸ਼ਟਰੀ ਸਰਹੱਦ ਅਟਾਰੀ ਨੇੜੇ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ ਤੇ ਸਨ। ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਜਵਾਨਾਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ ਜਵਾਨਾਂ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। BSF ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ਵਿੱਚੋਂ ਟੁਕੜਿਆਂ ‘ਚ ਡਰੋਨ ਮਿਲਿਆ। ਡਰੋਨ ਦੇ ਕੋਲੋਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ।  ਜਵਾਨਾਂ ਨੇ ਬੈਗ ਨੂੰ ਕਬਜ਼ੇ ‘ਚ ਲੈ ਕੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment