ਪੰਜਾਬ ਦੇ ਸਰਹੱਦੀ ਖੇਤਰ ‘ਚ BSF ਵਲੋਂ ਘੁਸਪੈਠੀਆ ਢੇਰ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਦਰਅਸਲ, ਇਹ ਘੁਸਪੈਠੀਆ ਪਿੰਡ ਰਤਨ ਖੁਰਦ ਨੇੜੇ ਸਥਿਤ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਅਜਿਹਾ ਕਰਕੇ ਬੀ.ਐਸ.ਐਫ ਦੇ ਜਵਾਨਾਂ ਨੇ ਅੱਤਵਾਦੀ ਸਿੰਡੀਕੇਟ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ।

16 ਸਤੰਬਰ ਦੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਜੋ ਕਿ ਸਰਹੱਦੀ ਪਿੰਡ ਰਤਨ ਖੁਰਦ ਦੇ ਕੋਲ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਇਸ ਦੌਰਾਨ ਸਰਹੱਦ ‘ਤੇ ਚੌਕਸ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ ਪਰ ਉਹ ਨਹੀਂ ਰੁਕਿਆ ਤੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਦਾ ਰਿਹਾ। ਕਿਸੇ ਵੀ ਖਤਰੇ ਨੂੰ ਮਹਿਸੂਸ ਕਰਦੇ ਹੋਏ ਅਤੇ ਰਾਤ ਦੇ ਸਮੇਂ ਸਰਹੱਦ ‘ਤੇ ਹਾਈ ਅਲਰਟ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਜਵਾਨਾਂ ਨੇ ਅੱਗੇ ਵਧ ਰਹੇ ਘੁਸਪੈਠੀਏ ‘ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਮੌਕੇ ‘ਤੇ ਹੀ ਮਾਰ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment