ਫਾਜ਼ਿਲਕਾ: ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਡਿਊਟੀ ਦੌਰਾਨ ਬੀਐੱਸਐੱਫ ਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਦੱਸਿਆ ਜਾ ਰਿਹਾ ਹੈ ਕਿ ਬੀਐੱਸਐੱਫ ਜਵਾਨ ਖਾਣਾ ਖਾਣ ਤੋਂ ਬਾਅਦ ਡਿਊਟੀ ‘ਤੇ ਜਾ ਰਿਹਾ ਸੀ ਕਿ ਅਚਾਨਕ ਚੱਕਰ ਆਉਣ ਕਾਰਨ ਉਹ ਹੇਠਾਂ ਡਿੱਗ ਗਿਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਪਹੁੰਚੇ ਪੁilਸ ਅਧਿਕਾਰੀ ਸਤਨਾਮ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਬੀ.ਓ.ਪੀ ਚੱਕ ਅਮੀਰਾ ਵਿਖੇ ਡਿਊਟੀ ‘ਤੇ ਤਾਇਨਾਤ ਬੀ.ਐੱਸ.ਐੱਫ ਜਵਾਨ ਮੁਗੰਧਾ ਮਾਧਵਨ ਪੁੱਤਰ ਬਾਲਨ ਵਾਸੀ ਤਾਮਿਲਨਾਡੂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ ਦਾ ਜਵਾਨ ਰਾਤ ਦਾ ਖਾਣਾ ਖਾਣ ਤੋਂ ਬਾਅਦ ਡਿਊਟੀ ਲਈ ਰਵਾਨਾ ਹੋਇਆ ਸੀ ਕਿ ਅਚਾਨਕ ਚੱਕਰ ਆਉਣ ਕਾਰਨ ਉਹ ਜ਼ਮੀਨ ‘ਤੇ ਡਿੱਗ ਗਿਆ।
ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।