ਚੰਡੀਗੜ੍ਹ: ਸੀਮਾ ਸੁਰੱਖਿਆ ਬਲ (BSF) ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪਠਾਨਕੋਟ ਦੇ ਅੰਤਰਰਾਸ਼ਟਰੀ ਸਰਹੱਦੀ ਖੇਤਰ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਪਠਾਨਕੋਟ ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਪਰ ਉਹ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਅੱਗੇ ਵਧਦਾ ਰਿਹਾ। ਅਜਿਹੇ ‘ਚ ਖ਼ਤਰੇ ਨੂੰ ਭਾਂਪਦਿਆਂ ਬੀਐਸਐਫ ਜਵਾਨਾਂ ਨੇ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ।
ਬੀਐਸਐਫ ਦੇ ਅਨੁਸਾਰ, ’26 ਫਰਵਰੀ ਦੀ ਸਵੇਰ ਨੂੰ, ਤਾਸ਼ਪਟਨ ਸਰਹੱਦੀ ਚੌਕੀ ‘ਤੇ ਜਵਾਨਾਂ ਨੇ ਸਰਹੱਦ ਪਾਰ ਤੋਂ ਸ਼ੱਕੀ ਗਤੀਵਿਧੀ ਦੇਖੀ। ਉਹ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਚੌਕਸ ਸਿਪਾਹੀਆਂ ਨੇ ਉਸਨੂੰ ਚੇਤਾਵਨੀ ਦਿੱਤੀ ਪਰ ਉਸਨੇ ਕੋਈ ਧਿਆਨ ਨਹੀਂ ਦਿੱਤਾ ਅਤੇ ਅੱਗੇ ਵਧਣਾ ਜਾਰੀ ਰੱਖਿਆ ਹੈ। ਅਜਿਹੇ ‘ਚ ਖ਼ਤਰੇ ਨੂੰ ਭਾਂਪਦਿਆਂ ਬੀਐਸਐਫ ਜਵਾਨਾਂ ਨੇ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਘੁਸਪੈਠੀਏ ਦੀ ਪਛਾਣ ਅਤੇ ਮਕਸਦ ਦਾ ਪਤਾ ਲਗਾਇਆ ਜਾ ਰਿਹਾ ਹੈ। ਚੌਕਸ ਬੀਐਸਐਫ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਮੁੱਦੇ ‘ਤੇ ਪਾਕਿ ਰੇਂਜਰਾਂ ਕੋਲ ਤਿੱਖਾ ਵਿਰੋਧ ਦਰਜ ਕਰਵਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।