BSF ਨੇ ਸਰਹੱਦ ਨੇੜੇ ਖੇਤਾਂ ’ਚ ਡਰੋਨ ਵੱਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ

Rajneet Kaur
2 Min Read

ਨਿਊਜ਼ ਡੈਸਕ: ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ।  ਲਗਾਤਾਰ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਬਚੀਵਿੰਡ ’ਚ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ।  BSF ਨੇ ਡਰੋਨ ਰਾਹੀਂ ਭਾਰਤ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।

BSF ਮੁਤਾਬਿਕ ਜਵਾਨ ਸਰਹੱਦੀ ਖੇਤਰ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਬਾਰਡਰ ਅਬਜ਼ਰਵਿੰਗ ਪੋਸਟ (ਬੀਓਪੀ) ਨੇ ਮੁੱਲਾਕੋਟ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ’ਤੇ ਫਾਇਰਿੰਗ ਸ਼ੁਰੂ ਕੀਤੀ ਪਰ ਡਰੋਨ ਹੈਰੋਇਨ ਸੁੱਟ ਕੇ ਵਾਪਿਸ ਪਾਕਿਸਤਾਨ ਪਾਸੇ ਚਲਾ ਗਿਆ। ਫਿਲਹਾਲ ਉਨ੍ਹਾਂ ਵੱਲੋਂ ਸਰਹੱਦ ’ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਵੱਡਾ ਬੈਗ ਮਿਲਿਆ, ਜਿਸ ਵਿੱਚੋਂ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਦੱਸ ਦਈਏ ਕਿ ਤਲਾਸ਼ੀ ਦੌਰਾਨ ਜਵਾਨਾਂ ਨੂੰ ਪਿੰਡ ਬਚੀਵਿੰਡ ਵਿੱਚ ਇੱਕ ਕਣਕ ਦੇ ਖੇਤ ਵਿੱਚੋਂ ਇੱਕ ਵੱਡੀ ਬੋਰੀ ਪਈ ਮਿਲੀ। ਜਿਸ ਦੇ ਅੰਦਰੋਂ ਤਿੰਨ ਪੈਕੇਟ (3.2 ਕਿਲੋ) ਹੈਰੋਇਨ ਬਰਾਮਦ ਹੋਈ। ਜਿਸ ਦੇ ਨਾਲ ਇੱਕ ਲੋਹੇ ਦੀ ਮੁੰਦਰੀ ਅਤੇ ਇੱਕ ਚਮਕੀਲਾ ਪੱਟੀ ਜੁੜੀ ਹੋਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment