ਬਸਪਾ ਤੇ ਅਕਾਲੀ ਦਲ ਦਾ ਹੈ ਮਜ਼ਬੂਤ ਗੱਠਜੋੜ: ਗੜ੍ਹੀ

TeamGlobalPunjab
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਬਹੁਜਨ ਸਮਾਜ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਪੰਜਾਬ ਵਿੱਚ ਅਕਾਲੀ ਦਲ ਨਾਲ ਮਜ਼ਬੂਤ ਗੱਠਜੋੜ ਹੈ ਅਤੇ ਦੋਵੇਂ ਪਾਰਟੀਆਂ ਦੀ ਇੱਕ ਸਿਧਾਂਤਕ ਸਾਂਝ ਹੈ। ਇਸ ਲਈ ਦੋਨਾਂ ਪਾਰਟੀਆਂ ਦੀ ਸਾਂਝੇ ਪ੍ਰੋਗਰਾਮ ਵਾਸਤੇ ਸਹਿਮਤੀ ਬਣੀ ਹੈ।

ਚੰਡੀਗੜ੍ਹ ਵਿੱਚ ਬਸਪਾ ਪੰਜਾਬ ਦੀ ਕੋਰ ਕਮੇਟੀ ਅਤੇ ਸੀਨੀਅਰ ਆਗੂਆਂ ਦੀ ਮੀਟਿੰਗ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਗੱਠਜੋੜ ਦਾ ਮੁੱਖ ਮੁਕਾਬਲਾ ਕਾਂਗਰਸ ਨਾਲ ਹੋਵੇਗਾ।

ਜਸਵੀਰ ਸਿੰਘ ਗੜ੍ਹੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਕਿਸਾਨ ਵੀ ਉਨ੍ਹਾਂ ਦੇ ਗੱਠਜੋੜ ਨੂੰ ਵੋਟਾਂ ਪਾਉਣਗੇ ਕਿਉਂਕਿ ਬਸਪਾ ਲੰਬੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੀ ਆ ਰਹੀ ਹੈ।

ਗੜ੍ਹੀ ਨੇ ਕਿਹਾ ਕਿ ਬਸਪਾ ਅਤੇ ਅਕਾਲੀ ਦਲ ਗੱਠਜੋੜ ਕਾਂਗਰਸ ਨੂੰ ਸ਼ਹਿਰਾਂ ਵਿੱਚ ਵੀ ਮਜ਼ਬੂਤ ਟੱਕਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਮੀਟਿੰਗ ਸੀ ਤੇ ਇਸ ਤਰ੍ਹਾਂ ਉਹ ਪੰਜਾਬ ਦੇ ਕੋਨੇ-ਕੋਨੇ ਵਿੱਚ ਵੱਡੀਆਂ ਮੀਟਿੰਗਾਂ ਕਰਕੇ ਵਰਕਰਾਂ ਨੂੰ ਪਾਰਟੀ ਨੀਤੀਆਂ ਨਾਲ ਜੋੜਨਗੇ ਤਾਂ ਕਿ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਧਿਰਾਂ ਨੂੰ ਚਿੱਤ ਕੀਤਾ ਜਾ ਸਕੇ।

- Advertisement -

Share this Article
Leave a comment