ਬਸਪਾ ਨੇ ਦੀਨਾਨਗਰ, ਜਲੰਧਰ ਉਤਰੀ ਅਤੇ ਚਮਕੌਰ ਸਾਹਿਬ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ
ਜਲੰਧਰ : ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰੀ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਜਲੰਧਰ ਵਿਖੇ ਹੋਈ। ਜਿਸ ਨੂੰ ਸੰਬੋਧਨ ਕਰਦਿਆ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆ ਕਿਹਾ ਕਿ ਬਸਪਾ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰੱਖੀ ਮੋਗਾ ਰੈਲੀ ਵਿੱਚ ਸ਼ਮੂਲੀਅਤ ਕਰੇਗੀ। ਉਹਨਾਂ ਵਰਕਰਾਂ ਤੇ ਲੀਡਰਸ਼ਿਪ ਨੂੰ ਸੁਨੇਹਾ ਦਿੱਤਾ ਕਿ ਬਸਪਾ ਵਰਕਰ ਤੇ ਲੀਡਰਸ਼ਿਪ ਆਪਣੇ ਆਪਣੇ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਤਾਲਮੇਲ ਕਰਕੇ ਛੋਟੇ ਵੱਡੇ ਵਾਹਨ ਬੁੱਕ ਕਰਕੇ ਮੋਗਾ ਰੈਲੀ ਨੂੰ ਵਿਸ਼ਾਲਤਾ ਦੇਣਗੇ।
ਇਸ ਮੌਕੇ ਬਸਪਾ ਵੱਲੋਂ ਆਪਣੇ ਹਿੱਸੇ ਦੀ ਵਿਧਾਨ ਸਭਾ ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦੀਨਾਨਗਰ ਰਿਜ਼ਰਵ ਤੋਂ ਕਮਲਜੀਤ ਚਾਵਲਾ ਮਹਾਸ਼ਾ ਭਾਈਚਾਰੇ ਤੋਂ ਅਤੇ ਸ਼੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸੰਧੂ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਬਸਪਾ ਦੇ ਹਿੱਸੇ ਦੀਆਂ ਕੁੱਲ 20 ਸੀਟਾਂ ਵਿਚੋਂ 17 ਸੀਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਲੇਖ ਹੈ ਕਿ ਪਹਿਲਾ ਵਿਧਵਤ ਰੂਪ ਵਿੱਚ ਕੁਲਦੀਪ ਸਿੰਘ ਲੁਬਾਣਾ, ਹਰਮੋਹਨ ਸਿੰਘ ਸੰਧੂ ਤੇ ਕਮਲਜੀਤ ਚਾਵਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।