ਅੰਬਾਲਾ: ਬੀਤੀ ਰਾਤ ਅੰਬਾਲਾ ਵਿੱਚ ਅਣਪਛਾਤੇ ਹਮਲਾਵਰਾਂ ਵਲੋਂ ਬਹੁਜਨ ਸਮਾਜ ਪਾਰਟੀ ਦੇ ਆਗੂ ਹਰਵਿਲਾਸ ਰੱਜੂਮਾਜਰਾ ਸਣੇ 2 ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ। ਜਾਣਕਾਰੀ ਮੁਤਾਬਕ ਨਾਰਾਇਣਗੜ੍ਹ ਦੇ ਆਹਲੂਵਾਲੀਆ ਪਾਰਕ ਨੇੜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਹਰਵਿਲਾਸ ਰੱਜੂਮਾਜਰਾ ਸਣੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਬਸਪਾ ਨੇਤਾ ਹਰਵਿਲਾਸ ਰੱਜੂਮਾਜਰਾ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਹਰਵਿਲਾਸ ਰੱਜੂਮਾਜਰਾ ਇੱਕ ਬਸਪਾ ਦਾ ਲੀਡਰ ਹੈ ਅਤੇ ਪਾਰਟੀ ਦੇ ਨਿਸ਼ਾਨ ‘ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਹਮਲੇ ਵਿੱਚ ਜ਼ਖਮੀ ਹੋਏ ਦੋ ਹੋਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਅਨੁਸਾਰ ਹਰਵਿਲਾਸ ਰੱਜੂਮਾਜਰਾ ਆਪਣੇ ਦੋ ਦੋਸਤਾਂ ਹਰਵਿਲਾਸ ਪੁਨੀਤ ਅਤੇ ਗੂਗਲ ਨਵਾਬ ਸਿੰਘ ਨਾਲ ਇੱਕ ਕਾਰ ਵਿੱਚ ਜਾ ਰਿਹਾ ਸੀ। ਸ਼ੁੱਕਰਵਾਰ ਦੇਰ ਸ਼ਾਮ ਕਰੀਬ 7:20 ਵਜੇ ਜਦੋਂ ਉਹ ਆਹਲੂਵਾਲੀਆ ਪਾਰਕ ਦੇ ਗੇਟ-1 ਦੇ ਸਾਹਮਣੇ ਪਹੁੰਚੇ ਤਾਂ ਅਚਾਨਕ ਕੁਝ ਅਣਪਛਾਤੇ ਹਮਲਾਵਰਾਂ ਨੇ ਉਹਨਾਂ ਦੀ ਕਾਰ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਲਾਕਾ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਗੋਲੀਆਂ ਲੱਗਣ ਕਾਰਨ ਤਿੰਨੋਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।