ਜਲੰਧਰ : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿਤਾ ਹੈ। ਉਨ੍ਹਾਂ ‘ਤੇ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਸਪਾ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਵੱਲੋਂ ਦਫਤਰ ਸਕੱਤਰ ਜਸਵੰਤ ਰਾਏ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ’ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।