ਅਕਾਲੀ ਬਸਪਾ ਗੱਠਜੋੜ ਨੂੰ ਲੈ ਕੇ ਬਸਪਾ ਮੁਖੀ ਕੁਮਾਰੀ ਮਾਇਆਵਤੀ ਦਾ ਤਾਜ਼ਾ ਬਿਆਨ

TeamGlobalPunjab
2 Min Read

ਲਖਨਊ/ ਚੰਡੀਗੜ੍ਹ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਤੋਂ ਬਾਅਦ ਬਸਪਾ ਸੁਪ੍ਰੀਮੋ ਮਾਇਆਵਤੀ ਨੇ ਇਕ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ ਉਨ੍ਹਾਂ ਪੰਜਾਬ ਦੇ ਲੋਕਾਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਨੂੰ ਕਾਮਯਾਬ ਕਰਨ ਲਈ ਸਹਿਯੋਗ ਮੰਗਿਆ ਹੈ। ਬਸਪਾ ਸੁਪ੍ਰੀਮੋ ਮਾਇਆਵਤੀ ਨੇ ਆਪਣੇ ਤਾਜ਼ਾ ਬਿਆਨ ਵਿੱਚ ਕੀ ਕੁਝ ਲਿਖਿਆ ਹੈ ਆਓ ਜਾਣਦੇ ਹਾਂ ।

 ਪੰਜਾਬ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਐਲਾਨਿਆ ਗਠਜੋੜ ਇਕ ਨਵੀਂ ਰਾਜਨੀਤਿਕ ਅਤੇ ਸਮਾਜਿਕ ਪਹਿਲ ਹੈ, ਜੋ ਕਿ ਨਿਸ਼ਚਤ ਹੀ ਸੂਬੇ ਵਿਚ ਜਨਤਾ ਲਈ ਉਡੀਕੇ ਜਾ ਰਹੇ ਵਿਕਾਸ, ਪ੍ਰਗਤੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਇਤਹਾਸਿਕ ਕਦਮ ਲਈ ਪੰਜਾਬੀਆਂ ਨੂੰ ਹਾਰਦਿਕ ਵਧਾਈ ਤੇ ਸ਼ੁਭਕਾਮਨਾਵਾਂ।

ਵੈਸੇ ਤਾਂ ਪੰਜਾਬ ਵਿੱਚ ਸਮਾਜ ਦਾ ਹਰ ਤਬਕਾ ਕਾਂਗਰਸ ਪਾਰਟੀ ਦੇ ਸ਼ਾਸਨ ਵਿੱਚ ਗਰੀਬੀ, ਭ੍ਰਿਸ਼ਟਾਚਾਰ ਆਦਿ ਨਾਲ ਜੂਝ ਰਿਹਾ ਹੈ ਲੇਕਿਨ ਇਸਦੀ ਸਭ ਤੋਂ ਜਿਆਦਾ ਮਾਰ ਦਲਿਤਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤ ਆਦਿ ਵਰਗਾਂ ਨੂੰ ਝੱਲਣੀ ਪੈ ਰਹੀ ਹੈ, ਜਿਸ ਤੋਂ ਆਜ਼ਾਦੀ ਪਾਉਣ ਲਈ ਇਸ ਗੱਠਜੋੜ ਨੂੰ ਕਾਮਯਾਬ ਬਣਾਉਣਾ ਬਹੁਤ ਜ਼ਰੂਰੀ ਹੈ।

ਨਾਲ ਹੀ, ਪੰਜਾਬ ਦੀ ਸਮੂਹ ਜਨਤਾ ਨੂੰ ਪੁਰਜ਼ੋਰ ਅਪੀਲ ਹੈ ਕਿ ਉਹ ਅਕਾਲੀ ਦਲ ਤੇ ਬਸਪਾ ਦੇ ਵਿੱਚ ਹੋਏ ਇਸ ਇਤਿਹਾਸਿਕ ਗੱਠਜੋੜ ਨੂੰ ਆਪਣਾ ਪੂਰਨ ਸਮਰਥਨ ਦਿੰਦੇ ਹੋਏ ਇੱਥੇ ਸਾਲ 2022 ਦੇ ਸ਼ੁਰੂਆਤ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਗੱਠਜੋੜ ਦੀ ਸਰਕਾਰ ਬਣਾਉਣ ਵਿੱਚ ਪੂਰੇ ਜੀਅ ਜਾਨ ਨਾਲ ਹੁਣ ਤੋਂ ਹੀ ਜੁਟ ਜਾਣ।

- Advertisement -

ਸਹੀ/-

(ਮਾਇਆਵਤੀ)

ਰਾਸ਼ਟਰੀ ਪ੍ਰਧਾਨ

ਬਹੁਜਨ ਸਮਾਜ ਪਾਰਟੀ,

ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼, ਸਾਬਕਾ ਸੰਸਦ ਮੈਂਬਰ

- Advertisement -
Share this Article
Leave a comment