PM ਮੋਦੀ ਤੋਂ ਬਾਅਦ ਹੁਣ ਬਸਪਾ ਸੁਪਰੀਮੋ ਮਾਇਆਵਤੀ ਆਉਣਗੇ ਪੰਜਾਬ, ਨਵਾਂਸ਼ਹਿਰ ‘ਚ ਰੱਖੀ ਵਿਸ਼ਾਲ ਰੈਲੀ

Global Team
2 Min Read

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ, ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਵੱਡੇ ਦਿੱਗਜਾਂ ਦਾ ਤਾਂਤਾ ਲੱਗਿਆ ਹੋਇਆ ਹੈ, ਪੀਐਮ ਮੋਦੀ ਤੋਂ ਲੈਕੇ ਵੱਡੇ-ਵੱਡੇ ਆਗੂ ਚੋਣ ਪ੍ਰਚਾਰ ਕਰ ਰਹੇ ਹਨ। ਉੱਥੇ ਹੀ ਬਸਪਾ ਸੁਪਰੀਮੋ ਮਾਇਆਵਤੀ ਵੀ ਪੰਜਾਬ ਆ ਰਹੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹੱਲਾਂ ਗਰਾਊਂਡ ‘ਚ ਚੋਣ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕਰ ਲਈਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਹੈ।

ਸੂਬੇ ‘ਚ ਬਸਪਾ ਲੋਕ ਸਭਾ ਚੋਣਾਂ ਇਕੱਲੇ ਆਪਣੇ ਦਮ ‘ਤੇ ਲੜ ਰਹੀ ਹੈ। ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੈ। ਬਸਪਾ ਨੇ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਰੈਲੀ ਵਿੱਚ ਸਾਰੇ ਉਮੀਦਵਾਰ ਵੀ ਸ਼ਾਮਲ ਹੋਣਗੇ। ਇਸ ਲੋਕ ਸਭਾ ਹਲਕੇ ਵਿੱਚ ਬਸਪਾ ਦਾ ਚੰਗਾ ਆਧਾਰ ਹੈ। ਇਸ ਦਾ ਕਾਰਨ ਇਹ ਵੀ ਹੈ ਕਿ ਪਾਰਟੀ ਦੇ ਸੰਸਥਾਪਕ ਸ. ਕਾਸ਼ੀਰਾਮ ਦਾ ਜਨਮ ਵੀ ਇਸ ਲੋਕ ਸਭਾ ਹਲਕੇ ਅਧੀਨ ਪੈਂਦੇ ਜ਼ਿਲ੍ਹਾ ਰੂਪਨਗਰ ਦੇ ਇੱਕ ਪਿੰਡ ਵਿੱਚ ਹੋਇਆ ਸੀ। ਇਸ ਦੇ ਨਾਲ ਹੀ ਉਹ ਇਸ ਹਲਕੇ ਤੋਂ ਲੋਕ ਸਭਾ ਚੋਣ ਵੀ ਜਿੱਤੇ ਸਨ। ਹਾਲਾਂਕਿ ਉਸ ਸਮੇਂ ਇਹ ਹਲਕਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਆਉਂਦਾ ਸੀ।

Share This Article
Leave a Comment