ਪ੍ਰਸ਼ਾਂਤ ਕਿਸ਼ੋਰ ਨੇ ਤਿਆਰ ਕੀਤਾ ਹੈ ਬਜਟ : ਹਰਪਾਲ ਚੀਮਾ

TeamGlobalPunjab
1 Min Read

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਆਪਸੀ ਸਿਆਸੀ ਬਿਆਨਬਾਜ਼ੀਆਂ ਵੀ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸ ਦੇ ਚੱਲਦਿਆਂ ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪਾਲ ਚੀਮਾ ਨੇ ਵੀ ਸੱਤਾਧਾਰੀ ਕਾਂਗਰਸ ਪਾਰਟੀ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ । ਚੀਮਾ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਮਾਤਰ ਸਿਰਫ਼ ਲਾਰੇ ਹੀ ਲਾਏ ਗਏ ਹਨ ਤੇ ਜ਼ਮੀਨੀ ਪੱਧਰ ਤੇ ਕੋਈ ਕੰਮ ਨਹੀਂ ਕੀਤਾ ਗਿਆ ।

ਹਰਪਾਲ ਚੀਮਾ ਦਾ ਕਹਿਣਾ ਹੈ ਕਿ ਬਜਟ ਪ੍ਰਸ਼ਾਂਤ ਕਿਸ਼ੋਰ ਵੱਲੋਂ ਤਿਆਰ ਕੀਤਾ ਗਿਆ ਹੈ ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਦੱਸ ਦਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਸੱਤਾਧਾਰੀ ਕਾਂਗਰਸ ਪਾਰਟੀ ਦੇ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਬਜਟ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਹਰਿਆਣਵੀ ਬਾਬੂ ਨੂੰ ਲਿਆ ਕਿ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਿੱਧ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਸਾਥੀਆਂ ਤੇ ਭਰੋਸਾ ਨਹੀਂ ਹੈ।

Share this Article
Leave a comment