ਚੰਡੀਗੜ੍ਹ: ਪੰਜਾਬ ਵਿਧਾਨਸਭਾ ਦਾ ਬਜਟ ਇਜਲਾਸ ਸਮੇਂ ਤੋਂ ਪਹਿਲਾਂ ਖਤਮ ਹੋ ਗਿਆ ਹੈ। 1 ਤੋਂ 15 ਮਾਰਚ ਤੱਕ ਸੀ ਬਜਤ ਇਜਲਾਸ , 3 ਦਿਨ ਪਹਿਲਾਂ ਹੀ ਖਤਮ, ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਸੋਧ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾਏ ਸਨ।
ਸੀਐਮ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਟੀਵੀ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਸ਼ੰਭੂ ਤੋਂ ਲੁਧਿਆਣਾ ਦੇ ਸਾਹਨੇਵਾਲ ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਕੀ ਪ੍ਰਧਾਨ ਮੰਤਰੀ ਅਜਿਹਾ ਤਾੜੀਆਂ ਬਟੋਰਨ ਲਈ ਕਰ ਰਹੇ ਹਨ? ਸੀਐਮ ਮਾਨ ਨੇ ਕਿਹਾ ਕਿ ਰੇਲਵੇ ਕੇਂਦਰ ਨਾਲ ਜੁੜਿਆ ਹੋਇਆ ਹੈ, ਕੇਂਦਰ ਵਰਚੁਅਲ ਉਦਘਾਟਨ ਕਰ ਰਿਹਾ ਹੈ।
ਇੱਕ ਪਾਸੇ ਰਾਜਪਾਲ ਸਾਹਿਬ ਬੈਠਦੇ ਹਨ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਘਾਟਨ ਕਰਦੇ ਹਨ। ਇਸ ਬਾਰੇ ਸੂਬੇ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ। ਸਮਾਗਮਾਂ ਭਾਜਪਾ ਅਤੇ ਨਰਿੰਦਰ ਮੋਦੀ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਦਾ ਮਤਲਬ ਹੈ ਕਿ ਉਹ ਤਾੜੀਆਂ ਬਟੋਰਨਾ ਚਾਹੁੰਦੇ ਹਨ। ਕੀ ਇਸ ਵਿੱਚ ਪੰਜਾਬ ਦਾ ਪੈਸਾ ਨਹੀਂ ਜਾਂਦਾ?
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।