ਝੋਟਾ ਕਤਲ ਕਾਂਡ: ਮਾਨਸਾ ਦੀ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

Global Team
2 Min Read

ਚੰਡੀਗੜ੍ਹ: ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਥਾਣਾ ਸਿਟੀ-2 ਦੀ ਮਹਿਲਾ ਐੱਸਐੱਚਓ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਵੱਲੋਂ ਜਾਰੀ ਕੀਤੇ ਗਏ ਹਨ। ਮੁਅੱਤਲੀ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਲਾਈਨ ‘ਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਡੀਐਸਪੀ ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ ਹੈ।

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਹਨ। ਸਰਕਾਰੀ ਸਕੂਲ ਬੰਦ ਨਹੀਂ ਹਨ, ਪਰ ਵਿਦਿਆਰਥੀ ਅਜੇ ਤੱਕ ਨਹੀਂ ਆਏ ਹਨ।
ਪਰਵਿੰਦਰ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਕਿਉਂਕਿ ਉਸਨੇ ਨਸ਼ਿਆਂ ਦੀ ਵਿਕਰੀ ‘ਤੇ ਇਤਰਾਜ਼ ਜਤਾਇਆ ਸੀ। ਝੋਟਾ ਦੇ ਪਿਤਾ ਭੀਮ ਸਿੰਘ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment