ਕਰਾਚੀ ‘ਚ ਸਿਲੰਡਰ ਧਮਾਕੇ ਕਾਰਨ ਡਿੱਗੀ ਇਮਾਰਤ, 16 ਲੋਕਾਂ ਦੀ ਮੌਤ, ਕਈ ਜ਼ਖਮੀ

Global Team
2 Min Read

ਕਰਾਚੀ: ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ, ਸਿਲੰਡਰ ਫਟਣ ਕਾਰਨ ਕਰਾਚੀ ਵਿੱਚ ਇੱਕ ਰਿਹਾਇਸ਼ੀ ਇਮਾਰਤ ਢਹਿ ਗਈ ਹੈ। ਇਸ ਦੇ ਮਲਬੇ ਹੇਠ ਦੱਬਣ ਨਾਲ 16 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਇਹ ਘਟਨਾ ਕਰਾਚੀ ਦੇ ਸੋਲਜਰ ਬਾਜ਼ਾਰ ਦੇ ਗੁਲ ਰਾਣਾ ਕਾਲੋਨੀ ਇਲਾਕੇ ‘ਚ ਸਥਿਤ ਇਕ ਘਰ ‘ਚ ਵਾਪਰੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਇਆ ਹੈ। ਇਹ ਘਟਨਾ ਸਵੇਰੇ 4:15 ਵਜੇ ਦੇ ਕਰੀਬ ਸੇਹਰੀ ਸਮੇਂ ਵਾਪਰੀ ਅਤੇ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਗੈਸ ਧਮਾਕਾ ਹੋਇਆ ਹੈ। ਐਮਰਜੈਂਸੀ ਸੇਵਾਵਾਂ ਨੇ ਮਲਬੇ ਤੋਂ ਕਈ ਲੋਕਾਂ ਨੂੰ ਬਚਾਇਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ ਹੈ। ਇਸ ਹਾਦਸੇ ਵਿੱਚ ਛੇ ਔਰਤਾਂ ਅਤੇ ਚਾਰ ਬੱਚਿਆਂ ਸਮੇਤ ਕੁੱਲ 16 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਹਾਦਸੇ ‘ਚ 14 ਲੋਕ ਜ਼ਖਮੀ ਹੋਏ ਹਨ।

ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਦੇ ਡਾਇਰੈਕਟਰ ਡਾਕਟਰ ਮੁਹੰਮਦ ਸਾਬਿਰ ਮੈਮਨ ਅਨੁਸਾਰ ਉਨ੍ਹਾਂ ਦੇ ਹਸਪਤਾਲ ਵਿੱਚ 13 ਲਾਸ਼ਾਂ ਲਿਆਂਦੀਆਂ ਗਈਆਂ ਸਨ। ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਇਹ ਭੀੜਭਾੜ ਵਾਲਾ ਇਲਾਕਾ ਹੋਣ ਕਾਰਨ ਪ੍ਰਸ਼ਾਸਨ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਮਾਰਤ ਦੇ ਬਹੁਤ ਛੋਟੇ ਕਮਰੇ ਹੋਣ ਕਾਰਨ ਬਚਾਅ ਦਲ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕੋਈ ਜਾਇਜ਼ ਇਮਾਰਤ ਨਹੀਂ ਸੀ ਅਤੇ ਵੱਖ-ਵੱਖ ਕਮਰਿਆਂ ਨੂੰ ਜੋੜ ਕੇ ਇਮਾਰਤ ਬਣਾਈ ਗਈ ਸੀ। ਆਸ-ਪਾਸ ਦੇ ਹੋਰ ਮਕਾਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।ਪੁਲਿਸ ਨੇ ਵੀ ਇਲਾਕੇ ਨੂੰ ਘੇਰ ਲਿਆ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment