ਮਹਾਰਾਸ਼ਟਰ : ਮੁੰਬਈ ਵਿੱਚ ਮਾਨਸੂਨ ਦੀ ਭਾਰੀ ਬਾਰਸ਼ ਨੇ ਤਬਾਹੀ ਮਚਾਈ ਹੈ। ਇਥੇ ਬੀਤੀ ਦੇਰ ਸ਼ਾਮ ਮਾਨਖੁਰਦ ਦੇ ਜਨਤਾ ਨਗਰ ਇਲਾਕੇ ਵਿੱਚ ਇੱਕ ਪੁਰਾਣੀ ਰਿਹਾਇਸ਼ੀ ਇਮਾਰਤ ਦਾ ਇੱਕ ਹਿੱਸਾ ਡਿੱਗਣ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਸ ਤੋਂ ਪਹਿਲਾਂ ਦੁਪਹਿਰ ਵੇਲੇ ਮੀਂਹ ਅਤੇ ਤੇਜ਼ ਹਵਾ ਕਾਰਨ ਇੱਕ ਰੁੱਖ ਡਿੱਗਣ ਨਾਲ ਸੜਕ ਕਿਨਾਰੇ ਖੜ੍ਹੇ ਇੱਕ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ, ਮੀਂਹ ਕਾਰਨ ਇਮਾਰਤ ਡਿੱਗਣ ਦੀ ਇਹ ਘਟਨਾ ਰਾਤ ਕਰੀਬ 8.30 ਵਜੇ ਜਨਤਾ ਨਗਰ ਵਿੱਚ ਹਨੂਮਾਨ ਮੰਦਰ ਦੇ ਪਿੱਛੇ ਵਾਪਰੀ। ਇਮਾਰਤ ਨੰਬਰ 5 ਦੀਆਂ ਦੋ ਤੋਂ ਤਿੰਨ ਰਿਹਾਇਸ਼ੀ ਇਕਾਈਆਂ ਵਾਲਾ ਇੱਕ ਹਿੱਸਾ ਅਚਾਨਕ ਢਹਿ ਗਿਆ। ਇਹ ਇਮਾਰਤ ਗਰਾਊਂਡ ਫਲੋਸਮੇਤ ਤਿੰਨ ਮੰਜ਼ਿਲਾਂ ਵਾਲੀ ਸੀ। ਇਮਾਰਤ ਡਿੱਗਣ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ ਕਰਮਚਾਰੀ, ਪੁਲਿਸ, ਐਂਬੂਲੈਂਸ ਅਤੇ ਹੋਰ ਐਮਰਜੈਂਸੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਲਈ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਡਿੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਡਿੱਗਣ ਕਾਰਨ ਛੇ ਲੋਕਾਂ ਦੀ ਮੌਤ ਹੋਈ, ਜਦੋਂ ਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਰਿਪੋਰਟਾਂ ਮੁਤਾਬਕ ਤਿੰਨ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਣ ਕਾਰਨ ਜਿਨ੍ਹਾਂ ਛੇ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿੱਚੋਂ ਦੋ ਮਰਦ ਅਤੇ ਚਾਰ ਔਰਤਾਂ ਹਨ। ਪੰਜ ਲੋਕਾਂ ਦੀਆਂ ਲਾਸ਼ਾਂ ਸ਼ਤਾਬਦੀ ਹਸਪਤਾਲ ਭੇਜੀਆਂ ਗਈਆਂ ਹਨ, ਜਦੋਂ ਕਿ ਇੱਕ ਹੋਰ ਦੀ ਲਾਸ਼ ਪੋਸਟਮਾਰਟਮ ਲਈ ਰਾਜਾਵਾੜੀ ਹਸਪਤਾਲ ਲਿਜਾਈ ਗਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

