ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, 2 ਬੱਚਿਆਂ ਦੀ ਮੌਤ, ਰੈਸਕਿਊ ਆਪਰੇਸ਼ਨ ਜਾਰੀ

TeamGlobalPunjab
1 Min Read

ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ’ਚ ਇਕ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਤੇ ਜਿਸ ਤੋਂ ਬਾਅਦ ਰੈਸਕਿਊ ਆਪਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਮਲਬੇ ’ਚ ਇੱਕ ਵਿਅਕਤੀ ਦੱਬਿਆ ਹੋਇਆ ਸੀ, ਜਿਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

 

ਇਸ ਤੋਂ ਇਲਾਵਾ ਮਲਬੇ ਹੇਠਾਂ ਦੱਬੇ ਦੋ ਬੱਚਿਆਂ ਨੂੰ ਮਲਬੇ ਤੋਂ ਬਾਹਰ ਕੱਢ ਕੇ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ ਗਿਆ। ਦੋਵੇਂ ਬੱਚੇ ਆਪਣੀ ਮਾਂ ਨਾਲ ਸਕੂਲ ਤੋਂ ਆ ਰਹੇ ਸਨ ਤਾਂ ਉਦੋਂ ਹੀ ਇਮਾਰਤ ਦਾ ਮਲਬਾ ਉਨ੍ਹਾਂ ’ਤੇ ਡਿੱਗ ਗਿਆ। ਇਸ ਇਮਾਰਤ ਦੇ ਬੇਸਮੇਂਟ ’ਚ ਨਿਰਮਾਣ ਕਾਰਜ ਚੱਲ ਰਿਹਾ ਸੀ, ਹਾਦਸੇ ਦੌਰਾਨ ਮਜ਼ਦੂਰ ਕੰਮ ਕਰ ਰਹੇ ਸਨ।

ਉਥੇ ਹੀ ਇਸ ਹਾਦਸੇ ’ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ‘ਸਬਜ਼ੀ ਮੰਡੀ ਇਲਾਕੇ ’ਚ ਇਮਾਰਤ ਡਿੱਗਣ ਦਾ ਹਾਦਸਾ ਬੇਹੱਦ ਦੁਖਦ। ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜ ’ਚ ਜੁੱਟਿਆ ਹੈ, ਜ਼ਿਲ੍ਹਾ ਪ੍ਰਸ਼ਾਸਨ ਦੇ ਮਾਧਿਅਮ ਨਾਲ ਮੈਂ ਖ਼ੁਦ ਹਾਲਾਤ ’ਤੇ ਨਜ਼ਰ ਬਣਾ ਕੇ ਰੱਖੀ ਹੈ।’

Share This Article
Leave a Comment