ਵਿਆਹ ਸਮਾਗਮ ’ਚ ਸ਼ਾਮਲ ਹੋਣ ਆਏ ਕੁੱਝ ਵਿਅਕਤੀਆਂ ਵਿਚਾਲੇ ਹੋਏ ਮਾਮੂਲੀ ਝਗੜੇ ਮਗਰੋਂ ਚੱਲੀਆਂ ਗੋਲੀਆਂ ਤੇ ਕਿਰਪਾਨਾਂ

TeamGlobalPunjab
2 Min Read

ਫਗਵਾੜਾ:  ਜੀਟੀ ਰੋਡ ’ਤੇ ਇੱਕ ਪੈਲੇਸ ਵਿੱਚ  ਵਿਆਹ ਸਮਾਗਮ ’ਚ ਸ਼ਾਮਲ ਹੋਣ ਆਏ ਕੁੱਝ ਵਿਅਕਤੀਆਂ ਵਿਚਾਲੇ ਹੋਏ ਮਾਮੂਲੀ ਝਗੜੇ ਮਗਰੋਂ ਪਿਸਤੌਲ ਤੇ ਕਿਰਪਾਨਾਂ ਲੈ ਕੇ ਆਏ ਲੜਕੇ ਪਰਿਵਾਰ ਨਾਲ ਸਬੰਧਤ ਵਿਅਕਤੀਆਂ ਨੇ ਦੂਜੀ ਧਿਰ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

 ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੈਲੇਸ ਦੇ ਹੇਠਾਂ ਬਣੀ ਕਾਰ ਪਾਰਕਿੰਗ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ । ਇਸ ਦੌਰਾਨ ਇਕ ਵਿਅਕਤੀ ਨੇ ਦੂਸਰੇ ਦੇ ਕੜਾ ਮਾਰ ਦਿੱਤਾ। ਜਿਸ ਤੋਂ ਬਾਅਦ ਪੈਲੇਸ ਦੇ ਬਾਹਰ 200 ਫੁੱਟ ਦੀ ਦੂਰੀ ‘ਤੇ ਇਕ ਧਿਰ ਨਾਲ ਸਬੰਧਤ ਵਿਅਕਤੀ ਖੜ੍ਹ ਗਏ ਜਦੋਂ ਉਕਤ ਵਿਅਕਤੀ ਉੱਥੋਂ ਲੰਘਣ ਲੱਗੇ ਤਾਂ ਇਨ੍ਹਾਂ ਦੀ ਆਪਸ ‘ਚ ਜੰਮ ਕੇ ਲੜਾਈ ਹੋਈ, ਜਿਸ ਦੌਰਾਨ ਬਲਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਫਗਵਾੜਾ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦਕਿ ਬਲਵਿੰਦਰ ਸਿੰਘ ਵਾਸੀ ਹੁਸ਼ਿਆਰਪੁਰ ਕਿਰਪਾਨਾਂ ਤੇ ਤੇਜ਼ ਹਥਿਆਰ ਨਾਲ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ‘ਚ ਪਹੁੰਚਾਇਆ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਪੀ ਸਰਬਜੀਤ ਸਿੰਘ ਵਾਹੀਆ, ਡੀਐੱਸਪੀ ਪਰਮਜੀਤ ਸਿੰਘ ਅਤੇ ਐੱਸਐੱਚਓ ਸਿਟੀ ਸੁਰਜੀਤ ਸਿੰਘ ਨੇ ਮੌਕੇ ’ਤੇ ਪੁੱਜ ਕੇ ਤਿੰਨ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਉਨ੍ਹਾਂ ਤੋਂ ਪਿਸਤੌਲ ਬਰਾਮਦ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਇਰਾਦਾ ਕਤਲ ਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ।

- Advertisement -

Share this Article
Leave a comment