ਫ਼ਿਰੋਜ਼ਪੁਰ : ਸ਼ਹਿਰ ‘ਚ ਬੀਤੀ ਰਾਤ ਕੁਝ ਲੋਕਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ

TeamGlobalPunjab
1 Min Read

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਬਗ਼ਦਾਦੀ ਗੇਟ ਦੇ ਬਾਹਰਵਾਰ ਬੀਤੀ ਰਾਤ ਕੁੱਝ ਲੋਕਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦੀ ਖਬਰ ਮਿਲੀ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋੋਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਘਟਨਾ ਵਾਲੀ ਥਾਂ ‘ਤੇ ਪੁੱਜੀ। ਪੁਲਿਸ ਨੇ ਮੌਕੇ ਤੋਂ ਅੱਧੀ ਦਰਜਨ ਦੇ ਕਰੀਬ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।

ਹਾਲਾਂਕਿ ਇਸ ਫਾਇਰਿੰਗ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਥਾਣਾ ਫਿਰੋਜ਼ਪੁਰ ਸ਼ਹਿਰ ਦੇ ਐੱਸ.ਐੱਚ.ਓ. ਮਨੋਜ ਕੁਮਾਰ ਅਨੁਸਾਰ ਨੇ ਦੱਸਿਆ ਕਿ ਬੀਤੀ ਰਾਤ ਕੁਝ  ਲੋਕਾਂ ‘ਚ ਮਾਮੂਲੀ ਤਕਰਾਰ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਫਾਇਰਿੰਗ ਕਰਨ ਵਾਲੇ ਲੋਕਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Share this Article
Leave a comment