ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਕ ਇਹ ਧਮਕੀ ਗੈਂਗਸਟਰ ਲੱਕੀ ਪਟਿਆਲ ਯਾਨੀ ਬੰਬੀਹਾ ਗੈਂਗ ਵੱਲੋਂ ਦਿੱਤੀ ਗਈ ਹੈ।
ਬੰਟੀ ਬੈਂਸ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹਿ ਚੁੱਕੇ ਹਨ। ਉਨ੍ਹਾਂ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਿਛਲੇ ਦਿਨੀਂ ਗੀਤਕਾਰ ਬੰਟੀ ਬੈਂਸ ਨੇ ਮੁਹਾਲੀ ਦੇ ਸੈਕਟਰ 79 ਵਿੱਚ ਇੱਕ ਰੈਸਟੋਰੈਂਟ ਵਿਚ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ। ਜਿਵੇਂ ਹੀ ਸ਼ੂਟਰਾਂ ਨੂੰ ਬੰਟੀ ਬੈਂਸ ਦੀ ਆਮਦ ਦਾ ਪਤਾ ਲੱਗਿਆ ਤਾਂ ਉਹ ਵੀ ਉੱਕੇ ਪਹੁੰਚੇ ਗਏ ਅਤੇ ਕਾਫ਼ੀ ਰਾਊਂਡ ਫਾਇਰ ਕੀਤੇ। ਹਲਾਂਕਿ ਉਸ ਸਮੇਂ ਬੰਟੀ ਬੈਂਸ ਉਥੋਂ ਚਲਾ ਗਿਆ ਸੀ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ।
ਪੁਲੀਸ ਨੂੰ ਧਮਕੀ ਮਾਮਲੇ ਸਬੰਧੀ ਲਿਖਤੀ ਸ਼ਿਕਾਇਤ ਮਿਲੀ ਹੈ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।