ਅੰਮ੍ਰਿਤਸਰ: ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬਾਬਾ ਬਾਲਕ ਨਾਥ ਦਿਓਟਸਿੱਧ ਮੋੜ ਤੋਂ ਅੰਮ੍ਰਿਤਸਰ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਬਿਲਾਸਪੁਰ ਜ਼ਿਲ੍ਹੇ ਦੇ ਸ਼ਾਹ-ਤਲਾਈ ਵਿੱਚ ਪਲਟ ਗਈ। ਇਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਰਾਹਗੀਰ ਅਤੇ ਇੱਕ ਸ਼ਰਧਾਲੂ ਸ਼ਾਮਲ ਹੈ।
ਇਸ ਦਰਦਨਾਕ ਹਾਦਸੇ ‘ਚ 13 ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ। 9 ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ ਬੜਸਰ ਵਿੱਚ ਚੱਲ ਰਿਹਾ ਹੈ, ਜਦੋਂ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਦੋ ਲੋਕਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਅਤੇ ਦੋ ਨੂੰ ਹਮੀਰਪੁਰ ਮੈਡੀਕਲ ਕਾਲਜ ਰੈਫ਼ਰ ਕੀਤਾ ਗਿਆ ਹੈ।
ਬੱਸ ਵਿੱਚ 35 ਤੋਂ ਵੱਧ ਸ਼ਰਧਾਲੂ ਸਵਾਰ ਸਨ। ਸਾਰੇ ਪੰਜਾਬ ਦੇ ਅੰਮ੍ਰਿਤਸਰ ਤੋਂ ਬਾਬਾ ਬਾਲਕ ਨਾਥ ਮੱਥਾ ਟੇਕਣ ਆਏ ਸਨ ਅਤੇ ਦਰਸ਼ਨ ਕਰਨ ਤੋਂ ਬਾਅਦ ਅੰਮ੍ਰਿਤਸਰ ਪਰਤ ਰਹੇ ਸਨ। ਇਸੇ ਦੌਰਾਨ ਰਾਤ ਲਗਭਗ 10:30 ਵਜੇ ਸ਼ਾਹਤਲਾਈ ਦੇ ਨੇੜੇ ਬੱਸ ਬੇਕਾਬੂ ਹੋ ਕੇ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਇੱਕ ਵਿਅਕਤੀ ਸੜਕ ‘ਤੇ ਪੈਦਲ ਜਾ ਰਿਹਾ ਸੀ ਜੋ ਕਿ ਬੱਸ ਦੀ ਲਪੇਟ ‘ਚ ਆ ਗਿਆ, ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਇੱਕ ਸ਼ਰਧਾਲੂ ਦੀ ਵੀ ਜਾਨ ਚਲੀ ਗਈ।
ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ, ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨੇ ਰਾਹਤ ਅਤੇ ਬਚਾਅ ਮੁਹਿੰਮ ਚਲਾ ਕੇ ਜ਼ਖ਼ਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਕੁਝ ਜ਼ਖ਼ਮੀਆਂ ਨੂੰ ਗੰਭੀਰ ਸੱਟਾਂ ਆਈਆਂ ਹਨ ਜਿਨਾਂ ਦਾ ਹਸਪਤਾਲ ‘ਚ ਇਲਾਜ ਜਾਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

