ਸੰਘਣੀ ਧੁੰਦ ਕਾਰਨ ਯਾਤਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ; ਡਰਾਈਵਰ ਗੰਭੀਰ ਜ਼ਖਮੀ

Global Team
2 Min Read

ਮੋਗਾ : ਪੰਜਾਬ ਦੇ ਜ਼ਿਆਦਾਤਰ ਸ਼ਹਿਰ ਇਸ ਸਮੇ ਸੰਘਣੀ ਧੁੰਦ ਦੀ ਲਪੇਟ ‘ਚ ਹਨ।ਸੰਘਣੀ ਧੁੰਦ ਦੇ ਕਾਰਨ ਵਿਜ਼ੀਬਿਲਿਟੀ ਵੀ ਘੱਟ ਹੋ ਜਾਂਦੀ ਹੈ। ਜਿਸ ਨਾਲ ਸੜਕ ਹਾਦਸੇ ਵਾਪਰਦੇ ਹਨ ਤਾਜ਼ਾ ਜਾਣਕਾਰੀ ਅਨੁਸਾਰ  ਸੰਘਣੀ ਧੁੰਦ ਕਾਰਨ ਮੋਗਾ ਦੇ ਸਮਾਲਸਰ ਵਿੱਚ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।  ਮਿਲੀ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਅਤੇ ਅਗਲੀ ਸੀਟ ‘ਤੇ ਬੈਠਾ ਇੱਕ ਯਾਤਰੀ ਵੀ ਜ਼ਖਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ – ਚੰਡੀਗੜ੍ਹ ‘ਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੂਰੇ ਸੂਬੇ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਸਵੇਰੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 22 ਦਸੰਬਰ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਵੇਗੀ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਘੱਟੋ-ਘੱਟ ਤਾਪਮਾਨ 1.2 ਡਿਗਰੀ ਘੱਟ ਗਿਆ ਹੈ। ਇਸ ਨਾਲ ਠੰਢ ਹੋਰ ਵਧੇਗੀ। ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਸੂਬੇ ਦਾ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਪੰਜਾਬ ‘ਚ ਅੱਜ ਗੁਰਦਾਸਪੁਰ ਵਿੱਚ ਵੀ ਧੁੰਦ ਕਾਰਨ ਇਕ ਹਾਦਸਾ ਵਾਪਰਿਆ। ਇਥੇ ਪੇਪਰ ਰੋਲਾਂ ਨਾਲ ਭਰਿਆ ਇੱਕ ਟਰੱਕ ਪਲਟ ਗਿਆ। ਟਰੱਕ ਕਠੂਆ ਤੋਂ ਰਾਜਸਥਾਨ ਜਾ ਰਿਹਾ ਸੀ। ਇਹ ਹਾਦਸਾ ਬਾਬਰਿਕ ਬਾਈਪਾਸ ‘ਤੇ ਹੋਇਆ। ਪੁਲਿਸ ਮੌਕੇ ‘ਤੇ ਪਹੁੰਚੀ। ਹਾਲਾਂਕਿ, ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment