ਨਵਾਂ ਸਾਲ ਆਉਂਦਿਆਂ ਹੀ ਪੰਜਾਬੀਆਂ ‘ਤੇ ਪਿਆ ਭਾਰੀ ਬੋਝ!

TeamGlobalPunjab
1 Min Read

ਚੰਡੀਗੜ੍ਹ : ਸਾਲ ਭਾਵੇਂ ਨਵਾਂ ਚੜ੍ਹ ਗਿਆ ਹੈ ਪਰ ਲੋਕਾਂ ’ਤੇ ਆਰਥਿਕ ਬੋਝ ਹੋਰ ਵੀ ਵਧਦਾ ਜਾ ਰਿਹਾ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਜਿੱਥੇ ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਧਾਈਆਂ ਹਨ ਉੱਥੇ ਹੀ ਪੰਜਾਬ ਸਰਕਾਰ ਵੀ ਕਿਸੇ ਗੱਲੋਂ ਪਿੱਛੇ ਨਹੀਂ ਰਹੀ। ਜਾਣਕਾਰੀ ਮੁਤਾਬਿਕ ਸੂਬਾ ਸਰਕਾਰ ਵੱਲੋਂ ਬਿਜਲੀ ਅਤੇ ਬੱਸਾਂ ਦੇ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ।

ਰਿਪੋਰਟਾਂ ਮੁਤਾਬਿਕ ਘਰਾਂ ਦੀ ਬਿਜਲੀ ਵਿੱਚ 30 ਪੈਸੇ ਪ੍ਰਤੀ ਯੂਨਿਟ ਅਤੇ ਸਨਅਤਾਂ ਲਈ 29 ਪੈਸੇ ਪ੍ਰਤੀ  ਯੂਨਿਟ ਦਾ ਵਾਧਾ ਹੋਇਆ ਦੱਸਿਆ ਜਾ ਰਿਹਾ ਹੈ। ਇਸੇ ਤਰ੍ਹਾਂ ਬਿਨਾਂ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿੱਚ ਵੀ 19 ਰੁਪਏ ਦਾ ਵਾਧਾ ਹੋਇਆ ਹੈ। ਕੁਝ ਇਸੇ ਤਰ੍ਹਾਂ ਹੀ ਜੇ ਗੱਲ ਕਰੀਏ ਐਚਵੀਏਸੀ ਬੱਸਾਂ ਦੀ ਤਾਂ ਇਸ ਦੇ ਕਿਰਾਏ ਵਿੱਚ ਵੀਹ ਫੀਸਦੀ ਵਾਧਾ ਹੋਇਆ ਦੱਸਿਆ ਜਾ ਰਿਹਾ ਹੈ ਅਤੇ ਇੰਟੈਗਰਲ ਕੋਚ ਬੱਸਾਂ ਦੇ ਕਿਰਾਏ ਵਿੱਚ 80 ਫੀਸਦੀ ਵਾਧਾ ਹੋਇਆ ਦੱਸਿਆ ਜਾ ਰਿਹਾ ਹੈ।

Share this Article
Leave a comment