ਕੋਲੰਬੋ: ਸ਼੍ਰੀਲੰਕਾ ਦੇ ਕੇਂਦਰੀ ਸੂਬੇ ਦੇ ਕੋਟਮਾਲੇ ਇਲਾਕੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਖੱਡ ਵਿੱਚ ਡਿੱਗ ਗਈ। ਬੱਸ ਦੇ ਖੱਡ ਵਿੱਚ ਡਿੱਗਣ ਨਾਲ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ ਹਨ। ਪੁਲਿਸ ਨੇ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਈ ਲੋਕਾਂ ਨੂੰ ਮੌਕੇ ਤੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਅਨੁਸਾਰ ਹਾਦਸਾ ਉਦੋਂ ਵਾਪਰਿਆ ਜਦੋਂ ਬੱਸ ਡਰਾਈਵਰ ਨੇ ਪਹਾੜੀ ਸੜਕ ‘ਤੇ ਖੱਬੇ ਮੁੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੱਸਿਆ ਕਿ ਉਸ ਦੌਰਾਨ ਬੱਸ ਫਿਸਲ ਗਈ ਅਤੇ ਖੱਡ ਵਿੱਚ ਡਿੱਗ ਗਈ। ਹਾਦਸੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਟੇਟ ਟਰਾਂਸਪੋਰਟ ਸੰਸਥਾ ਦੀ ਮਾਲਕੀ ਵਾਲੀ ਬੱਸ ਵਿੱਚ 75 ਯਾਤਰੀ ਸਵਾਰ ਸਨ।
ਪੁਲਿਸ ਨੇ ਦੱਸਿਆ ਕਿ ਬੱਸ ਦੱਖਣੀ ਤੀਰਥ ਸਥਾਨ ਕਟਾਰਗਾਮਾ ਤੋਂ ਉੱਤਰ-ਪੱਛਮੀ ਸ਼ਹਿਰ ਕੁਰੂਨੇਗਲਾ ਜਾ ਰਹੀ ਸੀ। ਸ਼੍ਰੀਲੰਕਾ ਦੇ ਟਰਾਂਸਪੋਰਟ ਅਤੇ ਹਾਈਵੇਅ ਦੇ ਉਪ ਮੰਤਰੀ ਪ੍ਰਸੰਨਾ ਗੁਣਸੇਨਾ ਨੇ ਕਿਹਾ ਕਿ ਹਾਦਸੇ ਵਿੱਚ 21 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 30 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।