ਪੰਜਾਬ ਵਿੱਚ ਬੱਸਾਂ ਦੇ ਪਹੀਏ ਫਿਰ ਹੋਣਗੇ ਜਾਮ, ਯੂਨੀਅਨਾਂ ਦੀ ਹੜਤਾਲ 9 ਤੋਂ 11 ਜੁਲਾਈ ਤੱਕ ਤੈਅ

Global Team
1 Min Read

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਹਾਸਿਲ ਜਾਣਕਾਰੀ ਅਨੁਸਾਰ, ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਹੈ। ਪਿਛਲੇ ਸੋਮਵਾਰ ਨੂੰ ਯੂਨੀਅਨ ਵੱਲੋਂ ਇੱਕ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 9 ਜੁਲਾਈ ਤੋਂ 11 ਜੁਲਾਈ ਤੱਕ ਹੜਤਾਲ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ। ਜਿਸ ਕਾਰਨ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਯੂਨੀਅਨ ਨੇ ਪਿਛਲੇ ਸੋਮਵਾਰ ਨੂੰ ਜ਼ੀਰਕਪੁਰ ਅਤੇ ਖਰੜ ਬੱਸ ਸਟੇਸ਼ਨ ਬੰਦ ਰੱਖੇ ਸਨ। ਜਿਸ ਕਾਰਨ ਦੋਵੇਂ ਬੱਸ ਸਟੇਸ਼ਨ ਬੰਦ ਹੋਣ ਕਾਰਨ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment