ਅਬੋਹਰਯ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਇੰਨੀ ਵਿਗੜ ਚੁੱਕੀ ਹੈ ਕਿ ਕਤਲ ਵਰਗੀਆਂ ਘਟਨਾਵਾਂ ਹੁਣ ਆਮ ਹੋ ਗਈਆਂ ਹਨ। ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਵਿੱਚ ਸੋਮਵਾਰ ਨੂੰ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮਸ਼ਹੂਰ ਕਾਰੋਬਾਰੀ ਅਤੇ ਨਿਊ ਵੇਅਰ ਵੈੱਲ ਜੈਂਟਸ ਟੇਲਰ ਸ਼ੋਅਰੂਮ ਦੇ ਸਹਿ-ਮਾਲਕ ਸੰਜੇ ਵਰਮਾ ਨੂੰ ਭਰੇ ਬਾਜ਼ਾਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਘਟਨਾ ਭਗਤ ਸਿੰਘ ਚੌਕ ਨੇੜੇ ਸਥਿਤ ਉਨ੍ਹਾਂ ਦੇ ਸ਼ੋਅਰੂਮ ਦੇ ਬਾਹਰ ਵਾਪਰੀ। ਸੰਜੇ ਵਰਮਾ ਜਦੋਂ ਆਪਣੀ ਕਾਰ ਵਿੱਚ ਪਹੁੰਚੇ, ਤਾਂ ਤਿੰਨ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਜਿਵੇਂ ਹੀ ਉਹ ਕਾਰ ਤੋਂ ਬਾਹਰ ਨਿਕਲੇ, ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
ਚਸ਼ਮਦੀਦਾਂ ਮੁਤਾਬਕ, ਘਟਨਾ ਤੋਂ ਬਾਅਦ ਹਮਲਾਵਰਾਂ ਦੀ ਮੋਟਰਸਾਈਕਲ ਫਿਸਲ ਗਈ, ਜਿਸ ਕਾਰਨ ਉਹ ਪੈਦਲ ਹੀ ਕੁਝ ਦੂਰ ਭੱਜੇ। ਫਿਰ ਉਨ੍ਹਾਂ ਨੇ ਇੱਕ ਹੋਰ ਮੋਟਰਸਾਈਕਲ ਸਵਾਰ ਦੀ ਬਾਈਕ ਖੋਹ ਕੇ ਫਰਾਰ ਹੋ ਗਏ। ਸੰਜੇ ਵਰਮਾ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਨੇ ਪੰਜਾਬ ਦੀ ਮਾਨ ਸਰਕਾਰ ‘ਤੇ ਸਵਾਲ ਖੜੇ ਕਰ ਦਿੱਤੇ ਹਨ, ਵਿਰੋਧੀਆਂ ਵਲੋਂ ਇਸ ਮਾਮਲੇ ਨੂੰ ਲੈ ਕੇ ਘੇਰਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।