CA Final Results: ਪਟਿਆਲਾ ਦੇ ਨੂਰ ਸਿੰਗਲਾ ਨੇ ਚਮਕਾਇਆ ਪੰਜਾਬ ਦਾ ਨਾਂ; ਦੇਸ਼ ਭਰ ‘ਚੋਂ ਕੀਤਾ TOP

Global Team
3 Min Read

ਪਟਿਆਲਾ : ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਨੇ CA Final May 2026 ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਵਾਰ ਵੀ ਕਈ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਭ ਤੋਂ ਵੱਧ ਚਰਚਾ ਉਸ ਉਮੀਦਵਾਰ ਦੀ ਹੋ ਰਹੀ ਹੈ ਜਿਸ ਨੇ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਵਾਰ CA Final May 2026 ਪ੍ਰੀਖਿਆ ਵਿੱਚ ਪਟਿਆਲਾ ਦੇ ਨੂਰ ਸਿੰਗਲਾ ਨੇ ਆਲ ਇੰਡੀਆ ਰੈਂਕ 1 ਹਾਸਲ ਕੀਤਾ ਹੈ। ਉਨ੍ਹਾਂ ਨੂੰ 499 ਅੰਕ ਮਿਲੇ ਹਨ ਅਤੇ ਉਨ੍ਹਾਂ ਦਾ ਪ੍ਰਤੀਸ਼ਤ (ਪ੍ਰਤੀਸ਼ਤਤਾ) 83.17 ਰਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੂਰ ਸਿੰਗਲਾ ਅਤੇ ਉਸ ਦੇ ਮਾਪਿਆਂ ਨੂੰ ਵੱਕਾਰੀ ‘ਚਾਰਟਰਡ ਅਕਾਊਂਟੈਂਟਸ’ (CA) ਫਾਈਨਲ ਪ੍ਰੀਖਿਆ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਦਿਲੋਂ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ “ਪਟਿਆਲਾ ਦੇ ਹੋਣਹਾਰ ਨੌਜਵਾਨ ਨੂਰ ਸਿੰਗਲਾ ਨੂੰ ਚਾਰਟਰਡ ਅਕਾਊਂਟੈਂਟ (CA) ਫਾਈਨਲ ਪ੍ਰੀਖਿਆ 2026 ਵਿੱਚ ਆਲ ਇੰਡੀਆ ਪਹਿਲਾ ਰੈਂਕ (AIR 1) ਹਾਸਲ ਕਰਨ ‘ਤੇ ਬਹੁਤ-ਬਹੁਤ ਮੁਬਾਰਕਾਂ.ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਵੱਲੋਂ ਅਧਿਕਾਰਤ ਤੌਰ ‘ਤੇ ਐਲਾਨੇ ਨਤੀਜਿਆਂ ਵਿੱਚ ਨੂਰ ਨੇ 600 ਵਿੱਚੋਂ 499 ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇਸ ਵੱਕਾਰੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ।ਨੂਰ ਨੇ ਇਸ ਤੋਂ ਪਹਿਲਾਂ CA ਇੰਟਰਮੀਡੀਏਟ ਪ੍ਰੀਖਿਆ ਵਿੱਚ ਵੀ ਆਲ ਇੰਡੀਆ ਦੂਜਾ ਰੈਂਕ (AIR 2) ਹਾਸਲ ਕੀਤਾ ਸੀ ਅਤੇ ਹੁਣ CA ਫਾਈਨਲ ਪ੍ਰੀਖਿਆ ਵਿੱਚ AIR 1 ਹਾਸਲ ਕਰਕੇ ਆਪਣੇ ਅਕਾਦਮਿਕ ਕਰੀਅਰ ਵਿੱਚ ਇੱਕ ਬੇਮਿਸਾਲ ਪ੍ਰਾਪਤੀ ਦਰਜ ਕੀਤੀ ਹੈ। ਪੂਰੇ ਪੰਜਾਬ ਦਾ ਮਾਣ ਵਧਾਉਣ ਵਾਲੇ ਹੋਣਹਾਰ ਨੂਰ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਇਤਿਹਾਸਕ ਸਫ਼ਲਤਾ ਦੀਆਂ ਲੱਖ-ਲੱਖ ਵਧਾਈਆਂ”

ਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਨੂਰ ਸਿੰਗਲਾ ਨੂੰ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ “ਨੂਰ ਸਿੰਗਲਾ ਦੀ ਇਹ ਇਤਿਹਾਸਕ ਸਫ਼ਲਤਾ ਪੇਸ਼ੇਵਰ ਜਗਤ ਵਿੱਚ ਵੱਡਾ ਨਾਂ ਬਣਾਉਣ ਦਾ ਸੁਪਨਾ ਦੇਖਣ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ, ਖਾਸ ਕਰਕੇ ਛੋਟੇ ਸ਼ਹਿਰਾਂ ਅਤੇ ਕਸਬਿਆਂ ਦੇ ਬੱਚਿਆਂ ਲਈ ਇੱਕ ਵੱਡੀ ਪ੍ਰੇਰਣਾ ਸਾਬਤ ਹੋਵੇਗੀ।” ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਅਕਾਦਮਿਕ ਸਫ਼ਰ ਦੌਰਾਨ ਨੂਰ ਨੂੰ ਹਰ ਮੋੜ ‘ਤੇ ਸਹਿਯੋਗ ਦੇਣ ਲਈ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਅਟੁੱਟ ਸਮਰਥਨ, ਕੁਰਬਾਨੀ ਅਤੇ ਯੋਗ ਮਾਰਗਦਰਸ਼ਨ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment