Breaking News

CAA ਪ੍ਰਦਰਸ਼ਨ :ਭਾਜਪਾ ਆਗੂ ਨੇ ਪ੍ਰਦਰਸ਼ਨਕਾਰੀ ਖਿਲਾਫ ਦਰਜ ਕਰਵਾਈ ਸ਼ਿਕਾਇਤ, ਕੀਤੀ ਗ੍ਰਿਫਤਾਰੀ ਦੀ ਮੰਗ

ਨਿਊਜ਼ ਡੈਸਕ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਦੇਸ਼ ਅੰਦਰ ਚਾਰੇ ਪਾਸੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਚਲਦਿਆਂ ਸ਼ਰਜਿਲ ਇਮਾਮ ਨਾਮਕ ਵਿਅਕਤੀ ਦਾ ਅਜਿਹਾ ਬਿਆਨ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜੀ ਹਾਂ ਇਸ ਵੀਡੀਓ ਵਿੱਚ ਆਸਾਮ ਨੂੰ ਅਲੱਗ ਕਰਨ ਦੀ ਗੱਲ ਕਹੀ ਜਾ ਰਹੀ ਹੈ।  ਇਸ ਤੋਂ ਬਾਅਦ ਬਿਆਨ ਨੂੰ ਲੈ ਕੇ ਨਾ ਸਿਰਫ ਰਾਜਨੀਤੀ ਸ਼ੁਰੂ ਹੋ ਗਈ ਹੈ ਬਲਕਿ ਸ਼ਰਜਿਲ ਇਮਾਮ ਖਿਲਾਫ ਸ਼ਿਕਾਇਤ ਵੀ ਦਰਜ ਕਰਵਾਈ ਹੈ। ਇਹ ਵਿਅਕਤੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ।

ਦੱਸ ਦਈਏ ਕਿ ਭਾਜਪਾ ਨੇਤਾ ਵਿਵੇਕ ਗਰਗ ਵੱਲੋਂ ਇਮਾਮ ਖਿਲਾਫ ਦਿੱਲੀ ਪੁਲਿਸ ਕਸ਼ਿਮਨਰ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਮਾਮ ਨੇ ਦੇਸ਼ ਨੂੰ ਤੋੜਨ ਦੀ ਗੱਲ ਕਹੀ ਹੈ ਅਤੇ ਇਹ ਜੇਐਨਯੂ ਯੂਨੀਵਰਸਿਟੀ ਦਾ ਵਿਦਿਆਰਥੀ ਹੈ। ਉਨ੍ਹਾਂ ਨੇ ਇਮਾਮ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

Check Also

Operation Amritpal: ਨਜ਼ਰਬੰਦ ਕੀਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਨੂੰ ਪੁਲਿਸ ਨੇ ਕੀਤਾ ਰਿਹਾਅ

ਨਿਊਜ਼ ਡੈਸਕ: ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਅਤੇ ਹੋਰ ਰਾਜਾਂ ਤੋਂ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ …

Leave a Reply

Your email address will not be published. Required fields are marked *