ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵੱਡਾ ਫੈਸਲਾ ਲੈਣ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ 2019 ਨੂੰ ਲਾਗੂ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਦੇਸ਼ ਭਰ ਵਿੱਚ ਵਿਰੋਧ ਉੱਠ ਗਿਆ ਸੀ ਜਿਸ ਕਰਕੇ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ ਸੀ। ਹੁਣ ਇਸ ਸਬੰਧੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਦੱਸਿਆ ਕਿ ਇਹ ਕਾਨੂੰਨ ਦੇਸ਼ ਭਰ ਵਿੱਚ ਕਦੋਂ ਲਾਗੂ ਹੋਵੇਗਾ।
ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਅਗਲੇ ਇੱਕ ਹਫ਼ਤੇ ਵਿੱਚ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਮੰਚ ਤੋਂ ਗਾਰੰਟੀ ਦੇ ਰਿਹਾ ਹਾਂ ਕਿ ਅਗਲੇ 7 ਦਿਨਾਂ ਵਿੱਚ ਸੀਏਏ ਨਾਂ ਸਿਰਫ਼ ਬੰਗਾਲ ਵਿੱਚ ਸਗੋਂ ਪੂਰੇ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸ਼ਾਂਤਨੂ ਠਾਕੁਰ ਦੱਖਣੀ 24 ਪਰਗਨਾ ਦੇ ਕੱਕਦੀਪ ‘ਚ ਇਕ ਜਨ ਸਭਾ ‘ਚ ਭਾਸ਼ਣ ਦੇ ਰਹੇ ਸਨ। ਜਿਸ ਦੌਰਾਨ ਉਹਨਾਂ ਨੇ ਦਾਅਵਾ ਕੀਤਾ ਸੀ। ਇਸ ਕਾਨੂੰਨ ਵਿੱਚ ਬੰਗਲਾਦੇਸ਼, ਅਫ਼ਗਾਨਿਸਤਾਨ ਅਤੇ ਪਾਕਿਸਤਾਨ ਦੇ ਛੇ ਘੱਟ ਗਿਣਤੀ ਭਾਈਚਾਰੇ (ਹਿੰਦੂ, ਮੁਸਲਮਾਨ, ਬੋਧੀ, ਜੈਨ, ਪਾਰਸੀ, ਇਸਾਈ ਅਤੇ ਸਿੱਖ) ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਪ੍ਰਸਤਾਵ ਰੱਖਿਆ ਗਿਆ ਹੈ।
ਮੌਜੂਦਾ ਕਾਨੂੰਨ ਮੁਤਾਬਕ ਕਿਸੇ ਵੀ ਸ਼ਖ਼ਸ ਦਾ ਭਾਰਤੀ ਨਾਗਰਿਕਤਾ ਲੈਣ ਲਈ ਘੱਟੋ ਘੱਟ 11 ਸਾਲ ਭਾਰਤ ਵਿਚ ਰਹਿਣਾ ਜ਼ਰੂਰੀ ਹੈ। ਇਸ ਬਿੱਲ ਵਿਚ ਗੁਆਂਢੀ ਦੇਸ਼ਾਂ ਦੇ ਘੱਟ ਗਿਣਤੀ ਭਾਈਚਾਰਿਆਂ ਲਈ ਇਹ ਸਮਾਂ ਘੱਟ ਕਰਕੇ 11 ਤੋਂ 6 ਸਾਲ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।