CAA ਪ੍ਰਦਰਸ਼ਨ : UP ‘ਚ ਕਈ ਥਾਂਈ ਜੁੰਮੇ ਦੀ ਨਮਾਜ਼ ਤੋਂ ਪਹਿਲਾਂ ਹਾਈ ਅਲਰਟ ਜਾਰੀ ਅਤੇ ਇੰਟਰਨੈੱਟ ਸੇਵਾਵਾਂ ਬੰਦ

TeamGlobalPunjab
1 Min Read

ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਪੂਰੇ ਦੇਸ਼ ਅੰਦਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਇਹ ਵਿਰੋਧ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ  ਦੁਬਾਰਾ ਸ਼ੁਰੂ ਹੋਣ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ। ਜਿਸ ਨੂੰ ਦੇਖਦਿਆਂ ਕਈ ਜਿਲ੍ਹਿਆਂ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਹੀ ਬੱਸ ਨਹੀਂ ਕਈ ਸੰਵੇਦਨਸ਼ੀਲ ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।ਇਸ ਵਿੱਚ ਗਾਜ਼ੀਆਬਾਦ, ਮਥੁਰਾ, ਆਗਰਾ, ਅਲੀਗੜ ਆਦਿ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਨੂੰ ਸਾਰੇ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ, ਪੀਏਸੀ ਅਤੇ ਕੇਂਦਰੀ ਹਥਿਆਰਬੰਦ ਬਲਾਂ ਦੀ ਤਾਇਨਾਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਕਾਨਪੁਰ, ਲਖਨਊ, ਫ਼ਿਰੋਜ਼ਾਬਾਦ, ਮੇਰਠ, ਬੁਲੰਦਸ਼ਹਿਰ, ਬਿਜਨੌਰ, ਹਾਪੁੜ, ਸਹਾਰਨਪੁਰ, ਰਾਮਪੁਰ, ਅਮਰੋਹਾ, ਬਹਰਾਇਚ, ਬਰੇਲੀ, ਮੁਜ਼ੱਫਰਨਗਰ, ਵਾਰਾਣਸੀ, ਅਤੇ ਗੋਰਖਪੁਰ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਕ ਘਟਨਾਵਾਂ ਵਾਪਰੀਆਂ ਸਨ ਅਤੇ ਇਸ ਨੂੰ ਦੇਖਦਿਆਂ ਇੱਥੇ ਵੀ ਲੋੜ ਪੈਣ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇੰਟਰਨੈਟ ਸੇਵਾਵਾਂ ਬੰਦ ਕਰਨ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਇਨ੍ਹਾਂ ਵਿੱਚੋਂ ਕੁਝ ਜ਼ਿਲ੍ਹਿਆਂ ਵਿੱਚ ਇੰਟਰਨੈਟ ਵੀ ਬੰਦ ਕਰ ਦਿੱਤਾ ਗਿਆ ਹੈ।

Share this Article
Leave a comment