ਔਰਤਾਂ ਨੇ ਬਣਾਈ ਰੰਗੋਲੀ ਤਾਂ ਪੁਲਿਸ ਨੇ ਕੀਤਾ ਗ੍ਰਿਫਤਾਰ!

TeamGlobalPunjab
1 Min Read

ਚੇਨਈ: ਸੋਧੇ ਹੋਏ ਨਾਗਰਿਕਤਾ ਕਾਨੂੰਨ ਵਿਰੁੱਧ ਚਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅੱਜ ਪੰਜ ਔਰਤਾਂ ਸਣੇ ਅੱਠ ਲੋਕਾਂ ਨੂੰ ਉਸ ਸਮੇਂ ਥੋੜ੍ਹੇ ਸਮੇਂ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਜਦੋਂ ਉਹ ਸਿਟੀਜ਼ਨਸ਼ਿਪ (ਸੋਧ) ਐਕਟ (ਸੀ.ਏ.ਏ.) ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਵਿਰੋਧ ਕਰਦਿਆਂ ਸੀਏਏ ਦੇ ਵਿਰੋਧ ਵਿੱਚ ਇੱਕ ਰੰਗੋਲੀ ਵੀ ਬਣਾਈ ਸੀ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਉਨ੍ਹਾਂ ਨੂੰ ਬਿਨਾਂ ਇਜਾਜ਼ਤ ਵਿਰੋਧ ਪ੍ਰਦਰਸ਼ਨ ਕਰਨ ਅਤੇ ਦੂਜਿਆਂ ਨੂੰ ਪ੍ਰੇਸ਼ਾਨੀ ਕਰਨ ਕਰਕੇ ਹਿਰਾਸਤ ‘ਚ ਲਿਆ ਗਿਆ।” ਉਨ੍ਹਾਂ ਕਿਹਾ ਕਿ, “ਬਾਅਦ ਵਿਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।”

- Advertisement -

ਅੱਜ ਯਾਨੀ ਐਤਵਾਰ ਨੂੰ ਦੱਖਣੀ ਚੇਨਈ ਦੇ ਬਸੰਤ ਨਗਰ ਇਲਾਕੇ ਵਿਚ ਅੱਠ ਵਿਅਕਤੀਆਂ ਦੇ ਸਮੂਹ ਨੇ ਸੀਏਏ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਸੀਏਏ, ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ (ਐਨਆਰਸੀ) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐਨਪੀਆਰ) ਪ੍ਰਤੀ ਆਪਣੀ ਅਸਹਿਮਤੀ ਜ਼ਾਹਰ ਕਰਨ ਲਈ ‘ਕੋਲਾਮ’ (ਰੰਗੋਲੀ) ਪੇਂਟ ਕੀਤੇ ਅਤੇ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ “ਐਨ ਆਰਸੀ ਨਹੀਂ” ਅਤੇ “ਐਨਪੀਆਰ ਨਹੀਂ” ਦੇ ਨਾਅਰੇ ਲਗਾਏ।

ਪ੍ਰਦਰਸ਼ਨਕਾਰੀਆਂ, ਜਿਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਨੇ ਪੁਲਿਸ ਉੱਤੇ ਇਹ ਇਲਜ਼ਾਮ ਲਾਏ ਕਿ ਉਨ੍ਹਾਂ ਨੂੰ ਮਾਰਿਆ ਗਿਆ ਹੈ ਅਤੇ ਪੁਲਿਸ ਨੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਹਨ।

- Advertisement -

 

Share this Article
Leave a comment