CAA ਪ੍ਰਦਰਸ਼ਨ : ਭਾਰਤ ਵਿੱਚ ਖਰਾਬ ਹੋ ਰਹੀ ਅਮਨ ਕਾਨੂੰਨ ਦੀ ਸਥਿਤੀ ਕਾਰਨ ਲੱਗੀ ਹੈ ਦੇਸ਼ ਦੀ ਵਕਾਰ ਨੂੰ ਸੱਟ : ਬਾਦਲ

TeamGlobalPunjab
1 Min Read

ਬਠਿੰਡਾ : ਇੰਨੀ ਦਿਨੀਂ ਭਾਰਤ ਅੰਦਰ ਲਗਾਤਾਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਸ ਕਾਰਨ ਦੇਸ਼ ਦੇ ਵੱਖ ਵੱਖ ਸੂਬਿਆਂ ਅੰਦਰ  ਸਥਿਤੀ ਬੜੀ ਹੀ ਗੰਭੀਰ ਬਣੀ ਹੋਈ ਹੈ। ਇਸ ਕਨੂੰਨ ਨੂੰ ਲੈ ਕੇ ਅੱਜ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬੀਜੇਪੀ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਖੂਬ ਖਰੀਆਂ ਖਰੀਆਂ ਸੁਣਾਈਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਅਕਾਲੀ ਦਲ ਪ੍ਰਧਾਨ ਇਹ ਸਪੱਸ਼ਟ ਕਰਨ ਕਿ ਉਹ ਬਿੱਲ ਦੇ ਹੱਕ ਵਿੱਚ ਹਨ ਜਾਂ ਫਿਰ ਵਿਰੋਧ ਵਿੱਚ।

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੀਏਏ ਕਨੂੰਨ ਕਾਰਨ ਅੱਜ ਦੇਸ਼ ਅੰਦਰ ਅਮਨ ਅਤੇ ਕਨੂੰਨ ਦੀ ਸਥਿਤੀ ਬਿਲਕੁਲ ਖਰਾਬ ਹੁੰਦੀ ਜਾ ਰਹੀ ਹੈ ਜਿਸ ਕਾਰਨ ਦੇਸ਼ ਦੀ ਵੱਕਾਰ ਨੂੰ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਦਾ ਦੌਰਾ ਇਸ ਕਾਰਨ ਰੱਦ ਹੋ ਗਿਆ ਕਿਉਂਕਿ ਦੇਸ਼ ਅੰਦਰ ਅਮਨ ਅਤੇ ਕਨੂੰਨ ਦੀ ਸਥਿਤੀ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਐਨ ਏ ਦੇ ਵਿੱਚ ਭਾਰਤ ਖਿਲਾਫ ਰੈਜ਼ੂਲਿਊਸਨ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਇਹ ਹਿੰਦੁਸਤਾਨ ਦੇ ਵੱਕਾਰ ਨਾਲ ਮੇਲ ਖਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤੀ ਦੀ ਸਿਆਸਤ ਹੈ ਜਿਹੜੀ ਕਿ ਨਹੀਂ ਹੋਣੀ ਚਾਹੀਦੀ।

Share this Article
Leave a comment