ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਪੂਰੇ ਜੋਸ਼ ਨਾਲ ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਰੁੱਝੀ ਹੋਈ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (CAA) ਚੋਣਾਂ ਤੋਂ ਪਹਿਲਾਂ ਦੇਸ਼ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਗੱਲਾਂ ‘ਈਟੀ ਨਾਓ ਗਲੋਬਲ ਬਿਜ਼ਨਸ ਸਮਿਟ’ ਦੌਰਾਨ ਕਹੀਆਂ। ਤੁਹਾਨੂੰ ਦੱਸ ਦਈਏ ਕਿ ਅਪ੍ਰੈਲ ਅਤੇ ਮਈ ਦੇ ਮਹੀਨਿਆਂ ‘ਚ ਚੋਣਾਂ ਹੋਣ ਦੀ ਸੰਭਾਵਨਾ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, “ਮੈਂ ਇਹ ਸਾਫ ਕਰਨਾ ਚਾਹੁੰਦਾ ਹਾਂ ਕਿ CAA ਕਿਸੇ ਵੀ ਵਿਅਕਤੀ ਦੀ ਨਾਗਰਿਕਤਾ ਨਹੀਂ ਖੋਹੇਗਾ। ਇਸ ਦਾ ਮਕਸਦ ਸਿਰਫ਼ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਹੀ ਨਾਗਰਿਕਤਾ ਦੇਣਾ ਹੈ ਜੋ ਧਾਰਮਿਕ ਅੱਤਿਆਚਾਰ ਦਾ ਸਾਹਮਣਾ ਕਰ ਰਹੇ ਹਨ। ਇਹ ਵਾਅਦਾ ਅਸਲ ਵਿੱਚ ਕਾਂਗਰਸ ਵੱਲੋਂ ਹੀ ਉਨ੍ਹਾਂ ਨਾਲ ਕੀਤਾ ਗਿਆ ਸੀ।”
ਉਹਨਾਂ ਨੇ ਕਿਹਾ, “ਸਾਡੇ ਮੁਸਲਿਮ ਭਰਾਵਾਂ ਨੂੰ CAA ਬਾਰੇ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਭੜਕਾਇਆ ਜਾ ਰਿਹਾ ਹੈ। ਸੀਏਏ ਸਿਰਫ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੀਆਂ ਧਾਰਮਿਕ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣ ਲਈ ਹੈ।”
ਕਾਨੂੰਨ 4 ਸਾਲ ਪਹਿਲਾਂ ਕੀਤਾ ਗਿਆ ਸੀ ਤਿਆਰ
ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਦਾਅਵਾ ਕੀਤਾ ਸੀ ਕਿ ਅਗਲੇ ਸੱਤ ਦਿਨਾਂ ਵਿੱਚ CAA ਲਾਗੂ ਹੋ ਜਾਵੇਗਾ। ਇਹ ਬਿੱਲ ਦਸੰਬਰ 2019 ਵਿੱਚ ਹੀ ਸੰਸਦ ਵਿੱਚ ਪਾਸ ਹੋ ਗਿਆ ਸੀ। ਇਸ ਤੋਂ ਬਾਅਦ ਤਤਕਾਲੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਇਸ ਤੋਂ ਬਾਅਦ ਇਹ ਕਾਨੂੰਨ ਬਣ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।