ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਹੈ।
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਝੋਨੇ ਦੇ ਐਮਐਸਪੀ ਵਿੱਚ 143 ਰੁਪਏ ਦਾ ਵਾਧਾ ਕੀਤਾ ਹੈ। ਝੋਨੇ ਦਾ ਐਮਐਸਪੀ 2040 ਤੋਂ ਵਧਾ ਕੇ 2183 ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੂਰਜਮੁਖੀ, ਝੋਨਾ ਅਤੇ ਕਪਾਹ, ਮੂੰਗਫਲੀ ਅਤੇ ਸੋਇਆਬੀਨ ਉਗਾਉਣ ਵਾਲੇ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ।
ਕੇਂਦਰੀ ਮੰਤਰੀ ਪਿਊਸ਼ ਗੋਇਲ ਅਨੁਸਾਰ ਮੂੰਗੀ ਦੀ ਦਾਲ ਦਾ ਵੱਧ ਤੋਂ ਵੱਧ ਸਮਰਥਨ ਮੁੱਲ 10.4%, ਮੂੰਗਫਲੀ 9%, ਤਿਲ 10.3%, ਝੋਨਾ 7%, ਜਵਾਰ, ਬਾਜਰਾ, ਰਾਗੀ, ਮੇਜ਼, ਅਰਹਰ ਦੀ ਦਾਲ, ਉੜਦ ਦਾਲ, ਸੋਇਆਬੀਨ, ਸੂਰਜਮੁਖੀ ਦਾ ਵਾਧਾ ਹੈ। ਵਿੱਤੀ ਸਾਲ 2023-2024 ਲਈ ਬੀਜਾਂ ‘ਤੇ ਲਗਭਗ 6-7% ਕੀਤੀ ਗਈ ਹੈ। ਮੰਤਰੀ ਮੰਡਲ ਨੇ ਸਾਲ 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 143 ਰੁਪਏ ਵਧਾ ਕੇ 2183 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.