ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ : ਭਾਰਤ ਸੈਮੀਕੰਡਕਟਰ ਮਿਸ਼ਨ ਨੂੰ ਮਨਜ਼ੂਰੀ, 6 ਸਾਲਾਂ ‘ਚ 76000 ਕਰੋੜ ਖਰਚੇਗੀ ਸਰਕਾਰ

TeamGlobalPunjab
2 Min Read

 

ਕੇਂਦਰੀ ਮੰਤਰੀ ਮੰਡਲ ਨੇ 2021-26 ਲਈ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਨੂੰ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

 

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ 76,000 ਕਰੋੜ ਰੁਪਏ ਦੀ ਲਾਗਤ ਵਾਲੀ ਸੈਮੀਕੰਡਕਟਰ ਅਤੇ ਡਿਸਪਲੇ ਨਿਰਮਾਣ ਯੋਜਨਾ ਅਤੇ 22 ਲੱਖ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਲੀ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਸ਼ਾਮਲ ਹੈ।

- Advertisement -

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੈਮੀਕੰਡਕਟਰ ਮੈਨੂਫੈਕਚਰਿੰਗ ਸਕੀਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਫੈਸਲਾ ਹੈ। ਇਸ ਦੇ ਤਹਿਤ ਦੇਸ਼ ‘ਚ ਸੈਮੀਕੰਡਕਟਰ ਚਿਪਸ ਦਾ ਡਿਜ਼ਾਈਨ, ਫੈਬਰੀਕੇਸ਼ਨ, ਪੈਕੇਜਿੰਗ, ਟੈਸਟਿੰਗ ਅਤੇ ਪੂਰਾ ਈਕੋਸਿਸਟਮ ਵਿਕਸਿਤ ਕੀਤਾ ਜਾਵੇਗਾ। ਭਾਰਤ ਨੂੰ ਗਲੋਬਲ ਹੱਬ ਬਣਾਉਣ ਲਈ 2.3 ਲੱਖ ਕਰੋੜ ਰੁਪਏ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ। ਇਸ ਦੇ ਲਈ ‘ਇੰਡੀਆ ਸੈਮੀਕੰਡਕਟਰ ਮਿਸ਼ਨ’ ਸ਼ੁਰੂ ਕੀਤਾ ਜਾਵੇਗਾ।

ਸੈਮੀਕੰਡਕਟਰਾਂ ਦੀ ਵਰਤੋਂ ਸਮਾਰਟਫ਼ੋਨਾਂ, ਡਾਟਾ ਸੈਂਟਰਾਂ, ਕੰਪਿਊਟਰਾਂ, ਲੈਪਟਾਪਾਂ, ਟੈਬਲੇਟਾਂ, ਸਮਾਰਟ ਯੰਤਰਾਂ, ਵਾਹਨਾਂ, ਘਰੇਲੂ ਇਲੈਕਟ੍ਰੋਨਿਕਸ, ਜੀਵਨ ਬਚਾਉਣ ਵਾਲੇ ਯੰਤਰਾਂ, ATMs ਆਦਿ ਵਿੱਚ ਕੀਤੀ ਜਾਂਦੀ ਹੈ। ਮੋਦੀ ਸਰਕਾਰ ਦੇਸ਼ ‘ਚ ਇਲੈਕਟ੍ਰੋਨਿਕਸ ਮੈਨੂਫੈਕਚਰਿੰਗ ਹੱਬ ਬਣਾਉਣਾ ਚਾਹੁੰਦੀ ਹੈ।

ਸਰਕਾਰ ਨੇ ਨਿਰਮਾਣ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਲਿਆਂਦੀਆਂ ਹਨ। ਸੈਮੀਕੰਡਕਟਰ ਹੱਬ ਬਣਾਉਣ ਨਾਲ ਦੇਸ਼ ਵਿੱਚ ਨਿਰਮਾਣ ਆਧਾਰ ਮਜ਼ਬੂਤ ​​ਹੋਵੇਗਾ। ਡਿਸਪਲੇ ਲਈ ਇੱਕ ਜਾਂ ਦੋ ਯੂਨਿਟ ਅਤੇ ਡਿਜ਼ਾਈਨਿੰਗ ਅਤੇ ਨਿਰਮਾਣ ਕੰਪੋਨੈਂਟਸ ਲਈ 10 ਯੂਨਿਟ ਸਥਾਪਤ ਕਰਨ ਦੀ ਯੋਜਨਾ ਹੈ।

ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੱਸਿਆ ਕਿ ਦੇਸ਼ ਵਿੱਚ ਸੈਮੀਕੰਡਕਟਰਾਂ ਅਤੇ ਡਿਸਪਲੇ ਮੈਨੂਫੈਕਚਰਿੰਗ ਦਾ ਇੱਕ ਪੂਰਾ ਈਕੋਸਿਸਟਮ ਸਥਾਪਤ ਕਰਨ ਲਈ ਇੱਕ ਅਭਿਲਾਸ਼ੀ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰਾਜੈਕਟ ‘ਤੇ 6 ਸਾਲਾਂ ‘ਚ 76,000 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਮੰਤਰੀ ਸ਼ੇਖਾਵਤ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ 2021-26 ਲਈ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲਗਭਗ 22 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ।

 

Share this Article
Leave a comment