ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਮਸਲਿਆਂ ‘ਤੇ ਹੋਈ ਚਰਚਾ, RDF ਨਿਯਮਾਂ ‘ਚ ਸੋਧ ਕਰਨ ‘ਤੇ ਮੋਹਰ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਆਰ.ਡੀ.ਐੱਫ ਨਿਯਮਾਂ ‘ਚ ਸੋਧ ਕਰਨ ‘ਤੇ ਮੋਹਰ ਲੱਗ ਗਈ ਹੈ। ਪੰਜਾਬ ਮੰਤਰੀ ਮੰਡਲ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਕੈਟਾਗਰੀਆਂ ਦੀਆਂ 145 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।

ਪਿੰਡਾਂ ਤੱਕ ਇੰਟਰਨੈੱਟ ਦਾ ਪਸਾਰ ਕਰਨ ਲਈ ਤੇ ਫ਼ਾਈਬਰ ਤਾਰਾਂ ਪਾਉਣ ਦੇ ਮੁੱਦੇ ਤੇ ਵੀ ਚਰਚਾ ਹੋਈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨਾਂ ਅਸਾਮੀਆਂ ਲਈ ਭਰਤੀ ਇੱਕ ਸਾਲ ਦੇ ਅੰਦਰ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੁਆਰਾ ਸਿੱਧੀ ਭਰਤੀ ਰਾਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਸਾਲ 2021 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਸੀ। ਇਨਾਂ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਦੀਆਂ ਅਸਾਮੀਆਂ ਸਾਲ 2022 ਵਿੱਚ ਅਫਸਰਾਂ/ਕਰਮਚਾਰੀਆਂ ਦੀ ਸੇਵਾਮੁਕਤੀ/ਪ੍ਰਮੋਸ਼ਨ ਕਾਰਨ ਖਾਲੀ ਪਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment