ਹੁਣ ਧੀਆਂ ਦੇ ਵਿਆਹ ਦੀ ਕਾਨੂੰਨੀ ਉਮਰ ਹੋਵੇਗੀ 21 ਸਾਲ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਵਿੱਚ ਧੀਆਂ ਲਈ ਵਿਆਹ ਦੀ ਕਾਨੂੰਨੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੇ ਪ੍ਰਸਤਾਵ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ’ਚ ਇਸ ਸਬੰਧੀ ਫੈਸਲਾ ਲਿਆ ਗਿਆ ਤੇ ਹੁਣ ਇਸ ਦੇ ਲਈ ਸਰਕਾਰ ਮੌਜੂਦਾ ਕਾਨੂੰਨਾਂ ਵਿੱਚ ਸੋਧ ਕਰੇਗੀ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਆਜ਼ਾਦੀ ਦਿਵਸ ’ਤੇ ਲਾਲ ਕਿਲੇ ਤੋਂ ਆਪਣੇ ਸੰਬੋਧਨ ’ਚ ਇਸ ਗੱਲ ਦਾ ਜ਼ਿਕਰ ਕੀਤਾ ਸੀ।

ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਸਰਕਾਰ ਬਾਲ ਵਿਆਹ ਰੋਕੂ ਕਾਨੂੰਨ 2006 ਅਤੇ ਫਿਰ ਵਿਸ਼ੇਸ਼ ਵਿਆਹ ਕਾਨੂੰਨ ਅਤੇ ਹਿੰਦੂ ਵਿਆਹ ਐਕਟ 1955 ਵਰਗੇ ਨਿੱਜੀ ਕਾਨੂੰਨਾਂ ਵਿੱਚ ਸੋਧ ਕਰੇਗੀ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜਯਾ ਜੇਤਲੀ ਦੀ ਅਗਵਾਈ ਵਾਲੀ ਟਾਸਕ ਫੋਰਸ ਨੇ ਦਸੰਬਰ 2020 ਵਿੱਚ ਨੀਤੀ ਆਯੋਗ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ ਸਨ। ਇਨ੍ਹਾਂ ਸਿਫਾਰਿਸ਼ਾਂ ਦੇ ਆਧਾਰ ’ਤੇ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।

Share this Article
Leave a comment