ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਅਮਨ ਅਰੋੜਾ ਅਪਣੀ ਕੁਰਸੀ ਬਚਾਉਣ ਲਈ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਪਹੁੰਚ ਗਏ ਹਨ। ਮੰਤਰੀ ਅਮਨ ਅਰੋੜਾ ਨੇ 15 ਸਾਲ ਪੁਰਾਣੇ ਇਕ ਕੇਸ ਵਿਚ ਸੁਨਾਮ ਦੀ ਅਦਾਲਤ ਵਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿਚ ਚੁਣੌਤੀ ਦਿਤੀ ਹੈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 15 ਜਨਵਰੀ ਨੂੰ ਕਰੇਗੀ। ਇਸ ਕੇਸ ਵਿਚ ਅਮਨ ਅਰੋੜਾ ਦਾ ਅਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਦਾਲਤ ਵਲੋਂ ਦੋਵਾਂ ਧਿਰਾਂ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।
ਹਾਲਾਂਕਿ 21 ਦਸੰਬਰ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਮਨ ਅਰੋੜਾ ਉਪਰਲੀ ਅਦਾਲਤ ਨਹੀਂ ਗਏ। ਉਨ੍ਹਾਂ ਕੋਲ 30 ਦਿਨ ਸਨ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ CM ਮਾਨ ਨੂੰ ਪੱਤਰ ਭੇਜਿਆ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ ਤੇ ਅਮਨ ਅਰੋੜਾ ਹੁਣ ਮੰਤਰੀ ਦਾ ਅਹੁਦਾ ਨਹੀਂ ਸੰਭਾਲ ਸਕਦੇ।
ਉਨ੍ਹਾਂ ’ਤੇ ਇਲਜ਼ਾਮ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿਚ ਅਮਨ ਅਰੋੜਾ ਅਤੇ ਹੋਰਨਾਂ ਵਿਰੁਧ ਆਈਪੀਸੀ ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੰਗਰੂਰ ਦੀ ਅਦਾਲਤ ਨੇ ਧਾਰਾ 452 ਤਹਿਤ 2 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਸਜ਼ਾ ਸੁਣਾਈ ਸੀ। ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। ਹਾਲਾਂਕਿ ਉਨ੍ਹਾਂ ਕੋਲ ਇਸ ਫੈਸਲੇ ਵਿਰੁਧ ਅਪੀਲ ਦਾਇਰ ਕਰਨ ਲਈ 30 ਦਿਨ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।