ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਅਦਾਲਤ ਤੋਂ ਅਜੇ ਵੀ ਨਹੀਂ ਮਿਲੀ ਰਾਹਤ, ਸੁਣਵਾਈ 24 ਜਨਵਰੀ ਤਕ ਟਲੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਅਦਾਲਤ ਤੋਂ ਅਜੇ ਵੀ ਰਾਹਤ ਨਹੀਂ ਮਿਲੀ ਹੈ।   ਮੰਤਰੀ ਨੇ ਸੁਨਾਮ ਅਦਾਲਤ ਵਲੋਂ 2 ਸਾਲ ਦੀ ਸਜ਼ਾ ਦੇ ਫ਼ੈਸਲੇ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿਚ ਚੁਣੌਤੀ ਦਿਤੀ ਹੈ। ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਨੂੰ 24 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਦਸ ਦਈਏ ਕਿ ਜੇਕਰ 24 ਨੂੰ ਵੀ ਰਾਹਤ ਨਾ ਮਿਲੀ ਤਾਂ ਉਹ 26 ਜਨਵਰੀ ਮੌਕੇ ਅੰਮ੍ਰਿਤਸਰ ਵਿੱਚ ਝੰਡਾ ਨਹੀਂ ਲਹਿਰਾ ਸਕਣਗੇ।

ਦਸਣਯੋਗ ਹੈ ਕਿ  ਅਮਨ ਅਰੋੜਾ ਨੂੰ ਅਪਣੇ ਜੀਜੇ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ 2 ਸਾਲ ਦੀ ਕੈਦ ਹੋਈ ਸੀ। ਅਮਨ ਅਰੋੜਾ ਦਾ ਅਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਰਜਿੰਦਰ ਦੀਪਾ ਨੇ ਦੋਸ਼ ਲਾਇਆ ਕਿ 2008 ਵਿਚ ਅਮਨ ਅਰੋੜਾ ਨੇ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿਚ ਅਮਨ ਅਰੋੜਾ ਅਤੇ ਹੋਰਾਂ ਵਿਰੁਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਸੁਨਾਮ ਦੀ ਹੇਠਲੀ ਅਦਾਲਤ ਨੇ ਸੁਣਾਈ ਹੈ। ਹੁਣ ਉਨ੍ਹਾਂ ਨੇ ਸਜ਼ਾ ਰੋਕਣ ਲਈ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਦੂਜੇ ਪਾਸੇ ਉਨ੍ਹਾਂ ਦੀ ਸਜ਼ਾ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਹ ਵੀ ਦਸਣ ਬਣਦਾ ਹੈ ਕਿ 15 ਜਨਵਰੀ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਸੰਗਰੂਰ ਅਦਾਲਤ ਸਜ਼ਾ ‘ਤੇ ਰੋਕ ਨਹੀਂ ਲਗਾਉਂਦੀ ਤਾਂ ਉਹ ਗਣਤੰਤਰ ਦਿਵਸ ‘ਤੇ ਝੰਡਾ ਨਹੀਂ ਲਹਿਰਾ ਸਕਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment