ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਸਖ਼ਤ ਨਿਰਦੇਸ਼ ਕੀਤੇ ਜਾਰੀ

Rajneet Kaur
2 Min Read

ਚੰਡੀਗੜ੍ਹ : ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ  ਅਮਨ ਅਰੋੜਾ  ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚਲੇ ਸੇਵਾ ਕੇਂਦਰਾਂ ਤੋਂ ਟੋਕਨ ਬਗ਼ੈਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੇਵਾ ਨਾ ਦਿੱਤੀ ਜਾਵੇ।

ਕੈਬਨਿਟ  ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਿਕਾਇਤਾਂ ਮਿਲੀਆਂ ਸਨ ਕਿ ਕੁਝ ਅਧਿਕਾਰੀ ਤੇ ਮੁਲਾਜ਼ਮ ਬਿਨਾਂ ਨੰਬਰ ਲਗਾਏ ਆਪਣਾ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ ਦੇ ਸਟਾਫ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਜੇਕਰ ਕਿਸੇ ਖਿਲਾਫ ਅਜਿਹੀ ਸ਼ਿਕਾਇਤ ਮਿਲਦੀ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਨਲਾਈਨ ਵੀ ਸ਼ੁਰੂ ਕੀਤੀਆਂ ਜਾਣਗੀਆਂ। ਸੇਵਾ ਕੇਂਦਰਾਂ ਤੋਂ 46 ਜਨ ਸਹੂਲਤਾਂ ਮਿਲਦੀਆਂ ਹਨ।

ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦਾ ਅਜਿਹਾ ਵਤੀਰਾ ਸਵੀਕਾਰਯੋਗ ਨਹੀਂ ਹੈ ਅਤੇ ਜੇਕਰ ਕੋਈ ਅਧਿਕਾਰੀ/ਕਰਮਚਾਰੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਲੈਣ ਲਈ ਸਾਰੇ ਨਾਗਰਿਕ ਬਰਾਬਰ ਦੇ ਹੱਕਦਾਰ ਹਨ। ਸੇਵਾ ਕੇਂਦਰ ਖੋਲ੍ਹਣ ਦਾ ਮੁੱਖ ਮਕਸਦ ਵੀ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment