ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਝੰਡਾ

Global Team
6 Min Read

ਚੰਡੀਗੜ੍ਹ: ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।

ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। ਡੀ.ਐਸ.ਪੀ. ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।

Share This Article
Leave a Comment