ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਦਿੱਤੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ

TeamGlobalPunjab
2 Min Read

ਸ੍ਰੀ ਮੁਕਤਸਰ ਸਾਹਿਬ : ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਜ਼ਿਲ੍ਹੇ ‘ਚ ਦਾਖਲ ਹੋਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਪਿੰਡ ਭਲਾਈਆਣਾ ਵਿਖੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਰਕਰਾਂ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਵੱਡੇ ਕਾਫਲੇ ਨਾਲ ਗਿੱਦੜਬਾਹਾ ਲਈ ਰਵਾਨਾ ਹੋਏ। ਭਲਾਈਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦਾ ਮਾਫੀਆ ਖਤਮ ਕਰ ਦੇਵੇਗੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਲੋਕ ਹਿੱਤ ਦੇ ਫੈਸਲੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਵਜੋਂ ਉਹ ਵਾਅਦਾ ਕਰਦੇ ਹਨ ਕਿ ਵਿਭਾਗ ‘ਚ ਲੋਕ ਹਿੱਤਾਂ ਦੇ ਵਡੇ ਕਾਰਜ ਹੋਣਗੇ। 15 – 15 ਸਾਲ ਤੋ ਜੋ ਰੂਟ ਨਹੀਂ ਬਣੇ ਉਹ ਹੁਣ ਬਣਨਗੇ।

ਪੰਜਾਬ ਰੋਡਵੇਜ਼ ਪਨਬਸ ਨੂੰ ਘਾਟੇ ਵਾਲਾ ਅਦਾਰਾ ਨਹੀਂ ਰਹਿਣ ਦਿੱਤਾ ਜਾਵੇਗਾ। 15 ਦਿਨ ‘ਚ ਟਰਾਂਸਪੋਰਟ ਮਾਫੀਆ ਖਤਮ ਕਰ ਦਿੱਤਾ ਜਾਵੇਗਾ। ਨਵਜੋਤ ਸਿੰਘ ਸਿੱਧੂ ਬਾਰੇ ਪੁੱਛਣ ਤੇ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਹੋਇਆ, ਮੈਨੂੰ ਲੱਗਦਾ ਕੋਈ ਦਿੱਕਤ ਨਹੀਂ ਜਲਦ ਹੀ ਉਹ ਕੰਮ ਸ਼ੁਰੂ ਕਰ ਦੇਣਗੇ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ‘ਚ ਜਾਣ ਦੀਆਂ ਚਰਚਾਵਾਂ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਮੇਰੀ ਉਹਨਾਂ ਨੂੰ ਸਲਾਹ ਕਿ ਅਜਿਹਾ ਕਰਕੇ ਪੰਜਾਬੀਆਂ ਦੇ ਦਿਲਾਂ ‘ਚ ਉਹਨਾਂ ਲਈ ਥਾਂ ਨਹੀਂ ਰਹੇਗੀ ਇਸ ਲਈ ਉਹ ਕੋਈ ਅਜਿਹਾ ਕਦਮ ਨਾਂ ਚੁੱਕਣ।

- Advertisement -

Share this Article
Leave a comment