ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ ਲੱਗਿਆ ਹੈ। ਸੀਨੀਅਰ ਆਪ ਆਗੂ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਆ ਗਿਆ ਹੈ। ਅਦਾਲਤੀ ਫ਼ੈਸਲੇ ਅਨੁਸਾਰ ਸੰਜੀਵ ਅਰੋੜਾ ਹੁਣ 26 ਜੂਨ ਤੱਕ ਨਿਆਂਇਕ ਹਿਰਾਸਤ ’ਚ ਹੀ ਰਹਿਣਗੇ। ਅਦਾਲਤ ਨੇ ਕੈਬਨਿਟ ਮੰਤਰੀ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ 8 ਜੂਨ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਕੇਸ ’ਚ ਮੰਤਰੀ ਸੰਜੀਵ ਅਰੋੜਾ ਨੂੰ 9 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਕਰੀਬ ਸਵਾ ਮਹੀਨੇ ਤੋਂ ਸੰਜੀਵ ਅਰੋੜਾ ਹਿਰਾਸਤ ’ਚ ਹਨ।
ਈ ਡੀ ਵੱਲੋਂ ਮਨੀ ਲਾਂਡਰਿੰਗ ਕੇਸ ’ਚ ਸੰਜੀਵ ਅਰੋੜਾ ਤੋਂ ਲੰਮੀ ਪੁੱਛਗਿੱਛ ਵੀ ਕੀਤੀ ਗਈ ਸੀ। ਈ ਡੀ ਅਨੁਸਾਰ ਸੰਜੀਵ ਅਰੋੜਾ ਨੂੰ 100 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਕੇਸ ਅਤੇ ਫ਼ਰਜ਼ੀ ਜੀ ਐੱਸ ਟੀ ਰਿਫੰਡ ਮਾਮਲੇ ’ਚ ਫੜਿਆ ਗਿਆ। ਈ ਡੀ ਟੀਮਾਂ ਨੇ ਹਫ਼ਤਾ ਪਹਿਲਾਂ ਸੰਜੀਵ ਅਰੋੜਾ ਦੀ ਕੰਪਨੀ ਦੇ ਅੱਧੀ ਦਰਜਨ ਟਿਕਾਣਿਆਂ ’ਤੇ ਮੁੜ ਛਾਪੇਮਾਰੀ ਕੀਤੀ ਸੀ। ਸੰਜੀਵ ਅਰੋੜਾ ਦੀ ਰਿਹਾਈ ਲਈ ਉਨ੍ਹਾਂ ਦੇ ਸ਼ੁੱਭਚਿੰਤਕਾਂ ਨੇ ਲੰਘੇ ਦਿਨੀਂ ਗੁਰੂ ਘਰਾਂ ’ਚ ਅਰਦਾਸਾਂ ਵੀ ਕੀਤੀਆਂ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

