ਜਲੰਧਰ: ਪੰਜਾਬ ਦੇ ਕੈਬਨਿਟ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ ਅਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਘਰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਤੇ ਬਾਜਵਾ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਲੀਖਿਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
Wishing my Cabinet colleague Tript Rajinder Singh Bajwa Ji a speedy recovery. He has tested positive for #Covid19 today. Looking forward to having you rejoin us soon again.
— Capt.Amarinder Singh (@capt_amarinder) July 14, 2020
ਦਸ ਦਈਏ ਕੈਬਨਿਟ ਮੰਤਰੀ ਦੀ ਪਹਿਲੀ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਈ ਸੀ। ਡਾਇਰੈਕਟਰ ਪੰਚਾਇਤ ਵਿਭਾਗ ਵਿਪੁਲ ਉਜਵਲ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਬਾਜਵਾ ਵਲੋਂ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਗਿਆ ਸੀ।
ਬੀਤੇ ਦਿਨੀਂ ਵਿਪੁਲ ਉਜਵਲ ਨੇ ਰੂਰਲ ਡਿਵੈਲਪਮੈਂਟ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ ਵੀ ਮੁਲਾਕਾਤ ਕੀਤੀ ਸੀ, ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਤੋਂ ਕਾਫ਼ੀ ਦੂਰੀ ‘ਤੇ ਸਨ।