ਚੰਡੀਗੜ੍ਹ, (ਅਵਤਾਰ ਸਿੰਘ): ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਨਵੇਂ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਸਭ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮੋਹਿੰਦਰਾ ਤੇ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਵਿੰਦਰ ਸਿੰਘ ਸਰਕਾਰੀਆ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਤੇ ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਵਿੱਚ ਆਉਣ ਵਾਲੇ ਨਵੇਂ ਚਿਹਰਿਆਂ ਵਿੱਚ ਅਮਲੋਹ ਤੋਂ ਵਿਧਾਇਕ ਰਣਦੀਪ ਸਿੰਘ ਨਾਭਾ, ਅੰਮ੍ਰਿਤਸਰ (ਪੱਛਮ) ਤੋਂ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਨਵਜੋਤ ਸਿੱਧੂ ਧੜੇ ਦੇ ਮੁੱਖ ਚਿਹਰੇ ਪਰਗਟ ਸਿੰਘ ਨੂੰ ਵੀ ਕੈਬਨਿਟ ਮੰਤਰੀ ਬਣਾਇਆ ਗਿਆ। ਇਵੇਂ ਹੀ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਪੰਜਾਬ ਕੈਬਨਿਟ ਵਿੱਚ ਥਾਂ ਮਿਲਗਈ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਵੀ ਪਹਿਲੀ ਵਾਰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।ਹੁਣ ਮੰਤਰੀ ਤਾਂ ਬਣ ਗਏ, ਆਓ ਜਾਣਦੇ ਹਾਂ ਇਨ੍ਹਾਂ ਦੇ ਨਿੱਜੀ ਸਟਾਫ ਬਾਰੇ। ਦੇਖੋ ਸੂਚੀ: