ਨਵੀਂ ਦਿੱਲੀ – ਕੇਂਦਰੀ ਮੰਤਰੀ ਮੰਡਲ ਵਿਸਥਾਰ ਤੋਂ ਪਹਿਲਾ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਹਿਲਾ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਤੇ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਅਸਤੀਫ਼ਾ ਦੇ ਚੁੱਕੇ ਹਨ।
ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦਿੱਤਾ ਹੈ।
ਇਸਦੇ ਨਾਲ ਹੀ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਆਪਣੀ ਉਮਰ ਦਾ ਹਵਾਲਾ ਦਿੰਦਿਆਂ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਤਰੀ ਮੰਡਲ ਦੇ ਨਵੇਂ ਮੰਤਰੀ ਅੱਜ ਸ਼ਾਮ 6 ਵਜੇ ਸਹੁੰ ਚੁੱਕਣਗੇ। ਬਹੁਤ ਸਾਰੇ ਨੌਜਵਾਨ ਚਿਹਰੇ ਨਵੀਂ ਕੈਬਨਿਟ ਵਿਚ ਮੌਕਾ ਲੈ ਸਕਦੇ ਹਨ, ਨਾਲ ਹੀ ਅਗਲੇ ਸਾਲ ਵਿਧਾਨ ਸਭਾ ਚੋਣਾਂ ਵਾਲੇ ਰਾਜਾਂ ਨੂੰ ਕੈਬਨਿਟ ਵਿਸਥਾਰ ਵਿੱਚ ਜ਼ਿਆਦਾ ਮਹੱਤਵ ਮਿਲ ਸਕਦਾ ਹੈ।